ਵੈਨਕੂਵਰ, 19 ਦਸੰਬਰ
ਓਂਟਰੀਓ ਦੇ ਸ਼ਹਿਰ ਵੁਆਨ ਦੇ ਰੁਦਰਫੋਰਡ ਰੋਡ ਸਥਿਤ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਇੱਕ ਘਰ ਚ ਦਾਖਲ ਹੋਏ ਬੰਦੂਕਧਾਰੀ ਨੇ 5 ਲੋਕਾਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਸ ਹਮਲੇਚ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਵੀ ਹੋਇਆ ਹੈ। ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਦੌਰਾਨ ਬੰਦੂਕਧਾਰੀ ਦੀ ਵੀ ਮੌਤ ਹੋ ਗਈ। ਯੌਰਕ ਰਿਜਨਲ ਪੁਲੀਸ ਦੀ ਡਿਊਟੀ ਅਫਸਰ ਲੋਰਾ ਨਿਕੋਲ ਨੇ ਦੱਸਿਆ ਕਿ ਆਲੇ ਦੁਆਲੇ ਦੇ ਘਰਾਂ ਦੀ ਪੜਤਾਲ ਤੋਂ ਬਾਅਦ ਗੁਆਂਢੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਖਤਰੇ ਤੋਂ ਮੁਕਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਜੇ ਇਹ ਪਤਾ ਨਹੀਂ ਲੱਗਾ ਕਿ ਬੰਦੂਕਧਾਰੀ ਨੇ ਅਜਿਹਾ ਕਿਉਂ ਕੀਤਾ ਤੇ ਉਹ ਉਥੇ ਕਿਸ ਮਕਸਦ ਲਈ ਆਇਆ ਸੀ।