G-20 ਤੋਂ ਪਹਿਲਾਂ ਪੰਜਾਬ ਪੁਲਿਸ ਐਕਸ਼ਨ ‘ਚ ਨਜ਼ਰ ਆ ਰਹੀ ਹੈ। ਅੱਜ ਪੰਜਾਬ ਦੇ 10 ਜ਼ਿਲ੍ਹਿਆਂ ‘ਚ 131 ਨਾਕੇ ਲਗਾਏ ਗਏ ਹਨ। ਇਹ ਆਪਰੇਸ਼ਨ ਨਸ਼ੇ ਤੇ ਗੈਂਗਸਟਰਾਂ ਖਿਲਾਫ਼ ਪੰਜਾਬ ਪੁਲਿਸ ਵਲੋਂ ਚਲਾਇਆ ਜਾ ਰਿਹਾ ਹੈ। ਇਸ ਆਪਰੇਸ਼ਨ ਨੂੰ ਪੰਜਾਬ ਪੁਲਿਸ ਵਲੋਂ ‘ਆਪਰੇਸ਼ਨ SEAL-2’ ਦਾ ਨਾਂ ਦਿੱਤਾ ਗਿਆ ਹੈ ਜ਼ਿਕਰਯੋਗ ਹੈ ਕਿ ਦੋ ਹਫ਼ਤੇ ਪਹਿਲਾਂ ਵਾ ਇਸੇ ਤਰ੍ਹਾਂ ਦੀ ਨਾਕਾਬੰਦੀ ਕੀਤੀ ਗਈ ਸੀ। ਜਿਸ ਨੂੰ ‘ਆਪਰੇਸ਼ਨ SEAL-1’ ਦਾ ਨਾਂ ਦਿੱਤਾ ਗਿਆ ਸੀ।
ਪੰਜਾਬ ਪੁਲਿਸ ਵਲੋਂ ਕਿਸੇ ਵੀ ਗੱਡੀ ਨੂੰ ਰੋਕ ਕੇ ਉਸ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਜਾ ਰਹੀ ਹੈ। ਜੇ ਕੋਈ ਗੱਡੀ ਸ਼ੱਕੀ ਲੱਗਦੀ ਹੈ ਤਾਂ ਉਸ ਖਿਲਾਫ਼ ਐਕਸ਼ਨ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸਭ ਤੋਂ ਵੱਧ ਨਾਕੇ ਮੁਹਾਲੀ ਜ਼ਿਲ੍ਹੇ ‘ਚ ਲਗਾਏ ਗਏ ਹਨ ਜਿਨ੍ਹਾਂ ਦੀ ਗਿਣਤੀ 46 ਹੈ।ਪਟਿਆਲਾ ‘ਚ 14 ਤੇ ਹੁਸ਼ਿਆਰਪੁਰ ‘ਚ 11 ਨਾਕੇ ਲਗਾਏ ਗਏ ਹਨ।