Global News

ਅਜਨਾਲਾ ਲਿਆਂਦੇ ਗਏ ਅੰਮ੍ਰਿਤਪਾਲ ਦੇ 7 ਸਾਥੀ ਥੋੜੇ ਸਮੇਂ ਵਿਚ ਅਜਨਾਲਾ ਕੋਰਟ ਵਿਚ ਕੀਤੇ ਜਾਣਗੇ ਪੇਸ਼

ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਹੈ। ਇਨ੍ਹਾਂ ਨੂੰ ਅਜਨਾਲਾ ਅਦਾਲਤ ਵਿਚ ਪੇਸ਼ ਕਰਨ ਲਈ ਪੰਜਾਬ ਪੁਲਿਸ ਦੀ ਟੀਮ ਨੇ ਇਨ੍ਹਾਂ ਨੂੰ ਅਜਨਾਲਾ ਪਹੁੰਚਾ ਦਿੱਤਾ ਹੈ। ਪੁਲਿਸ ਅਜਨਾਲਾ ਥਾਣੇ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਇਨ੍ਹਾਂ ਦਾ ਰਿਮਾਂਡ ਮੰਗੇਗੀ।

ਜਾਣਕਾਰੀ ਅਨੁਸਾਰ, ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਦੋਸਤਾਂ ਦਲਜੀਤ ਕਲਸੀ, ਭਗਵੰਤ ਸਿੰਘ, ਬਸੰਤ ਸਿੰਘ, ਕੁਲਵੰਤ ਸਿੰਘ, ਹਰਜੀਤ ਸਿੰਘ, ਗੁਰਿੰਦਰ ਪਾਲ ਸਿੰਘ ਅਤੇ ਗੁਰਮੀਤ ਸਿੰਘ ਨੂੰ ਅਜਨਾਲਾ ਲਿਆਉਂਦੇ ਹੋਏ, ਉਨ੍ਹਾਂ ਦੀ ਪੇਸ਼ੀ ਤੋਂ ਪਹਿਲਾਂ ਕੋਰਟ ਦੇ ਬਾਹਰ ਭਾਰੀ ਪੁਲਿਸ ਤੈਨਾਤੀ ਕੀਤੀ ਹੈ।

ਇਹਨਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਕੋਰਟ ਦੇ ਬਾਹਰ ਆ ਕੇ ਇਨ੍ਹਾਂ ਦਾ ਸਾਥ ਦਿੱਤਾ, ਪਰ ਉਨ੍ਹਾਂ ਨੂੰ ਅਜੇ ਤੱਕ ਇਨ੍ਹਾਂ ਦੇ ਕੋਲ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਇਹ ਸਾਰੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਹਨ, ਜੋ ਅਸਾਮ ਦੀ ਜੇਲ੍ਹ ਵਿੱਚ NSA ਦੇ ਤਹਿਤ ਕੈਦ ਸਨ

Video