ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ (2 ਮਾਰਚ) ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਚਰਚਾ ਕੀਤੀ।
ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਦੀਆਂ ਸੁਰੱਖਿਆ ਏਜੰਸੀਆਂ ਅਮਨ-ਕਾਨੂੰਨ ਨਾਲ ਜੁੜੇ ਸਾਰੇ ਮੁੱਦਿਆਂ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨਗੀਆਂ।
ਦੱਸ ਦੇਈਏ ਕਿ ਸੁਰੱਖਿਆ ਗਰਿੱਡ ਨੂੰ ਮਜ਼ਬੂਤ ਕਰਨ ਲਈ CRPF ਅਤੇ ਇਸ ਦੀ ਵਿਸ਼ੇਸ਼ ਦੰਗਾ ਵਿਰੋਧੀ ਯੂਨਿਟ ਦੇ ਲਗਭਗ 1,900 ਜਵਾਨ ਪੰਜਾਬ ਭੇਜੇ ਜਾ ਰਹੇ ਹਨ।