ਸਿੱਧੂ ਮੂਸੇਵਾਲਾ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ।
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਵਿਖੇ ਮਨਾਈ ਜਾਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ‘ਕਿਉਂਕਿ ਮੂਸੇਵਾਲਾ ਦੀ ਪਹਿਲੀ ਬਰਸੀ ‘ਤੇ ਭਾਰੀ ਇਕੱਠ ਹੋਵੇਗਾ, ਇਸ ਨੂੰ ਦੇਖਦੇ ਹੋਏ ਬਹੁਤੀ ਗਰਮੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਰਸੀ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।’