ਭਾਰਤ ਅਤੇ ਪਾਕਿਸਤਾਨ ਵਿਚਕਾਰ ਵੱਧ ਰਹੇ ਤਣਾਅ ‘ਤੇ ਚਿੰਤਾ ਜਤਾਉਂਦੇ ਹੋਏ ਨਿਊਜ਼ੀਲੈਂਡ ਦੇ ਵਿਦੇਸ਼ ਮੰਤਰੀ ਵਿੰਸਟਨ ਪੀਟਰਜ਼ ਨੇ ਦੋਹਾਂ ਪਾਸਿਆਂ ਨੂੰ ਅੰਤਰਰਾਸ਼ਟਰੀ ਕਾਨੂੰਨ ਅਨੁਸਾਰ ਕਾਰਵਾਈ ਕਰਨ ਅਤੇ ਹਿੰਸਾ ਤੋਂ ਪਰਹੇਜ਼ ਕਰਨ ਦੀ ਅਪੀਲ ਕੀਤੀ ਹੈ। ਵਿੰਸਟਨ ਪੀਟਰਜ਼ ਨੇ ਬਿਆਨ ਵਿੱਚ ਕਿਹਾ ਹੈ ਕਿ ਦੋਨਾਂ ਦੇਸ਼ਾਂ ਵਿਚਾਲੇ ਵਾਪਰ ਰਹੀਆਂ ਮੌਜੂਦਾ ਘਟਨਾਵਾਂ ਗੰਭੀਰ ਚਿੰਤਾ ਦਾ ਵਿਸ਼ਾ ਹਨ। ਅਸੀਂ ਭਾਰਤ ਅਤੇ ਪਾਕਿਸਤਾਨ ਨੂੰ ਅਪੀਲ ਕਰਦੇ ਹਾਂ ਕਿ ਉਹ ਅੰਤਰਰਾਸ਼ਟਰੀ ਕਾਨੂੰਨ ਦੀ ਪਾਲਣਾ ਕਰਨ ਅਤੇ ਕਿਸੇ ਵੀ ਹੋਰ ਜਾਨੀ ਨੁਕਸਾਨ ਤੋਂ ਬਚਣ ਲਈ ਸੰਜਮ ਵਰਤਣ।
ਨਿਊਜ਼ੀਲੈਂਡ ਦੇ ਵਿਦੇਸ਼ ਮੰਤਰੀ ਵਿੰਸਟਨ ਪੀਟਰਜ਼ ਨੇ ਭਾਰਤ-ਪਾਕਿ ਤਣਾਅ ‘ਤੇ ਪ੍ਰਗਟਾਈ ਚਿੰਤਾ

Add Comment