ਪੰਜਾਬੀ ਗਾਇਕ ਤੇ ਗੀਤਕਾਰ ਕਰਨ ਔਜਲਾ ਮੰਗੇਤਰ ਪਲਕ ਨਾਲ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਇਸ ਗੱਲ ਦੀ ਜਾਣਕਾਰੀ ਖ਼ੁਦ ਕਰਨ ਔਜਲਾ ਨੇ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਹੈ।
ਕਰਨ ਔਜਲਾ ਨੇ ਤਸਵੀਰਾਂ ਨਾਲ ਵਿਆਹ ਦੀ ਤਾਰੀਖ਼ ਵੀ ਲਿਖੀ ਹੈ। ਦੋਵਾਂ ਦਾ ਵਿਆਹ 2 ਫਰਵਰੀ ਨੂੰ ਹੋਇਆ ਹੈ। ਤਸਵੀਰਾਂ ‘ਚ ਕਰਨ ਔਜਲਾ ਨੂੰ ਸ਼ੇਰਵਾਨੀ ਤੇ ਪੱਗ ‘ਚ ਦੇਖਿਆ ਜਾ ਸਕਦਾ ਹੈ, ਉਥੇ ਪਲਕ ਲਹਿੰਗੇ ‘ਚ ਖ਼ੂਬਸੂਰਤ ਲੱਗ ਰਹੀ ਹੈ।
ਦੱਸ ਦੇਈਏ ਕਿ ਕਰਨ ਔਜਲਾ ਤੇ ਪਲਕ ਦੀਆਂ ਇਨ੍ਹਾਂ ਤਸਵੀਰਾਂ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਕੁਮੈਂਟ ਕਰਕੇ ਵਧਾਈਆਂ ਦੇ ਰਹੇ ਹਨ।
ਕੁਝ ਦਿਨ ਪਹਿਲਾਂ ਹੀ ਕਰਨ ਔਜਲਾ ਤੇ ਪਲਕ ਦੇ ਪ੍ਰੀ ਵੈਡਿੰਗ ਸ਼ੂਟ ਦੀਆਂ ਤਸਵੀਰਾਂ ਸਾਹਮਣੇ ਆਈਆਂ ਸਨ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵਲੋਂ ਖ਼ੂਬ ਪਸੰਦ ਕੀਤਾ ਗਿਆ ਸੀ।
https://www.instagram.com/p/CpZJ-OdMg8G/?utm_source=ig_web_copy_link