ਪੰਜਾਬ ‘ਚ AAP ਦੀ ਵੱਡੀ ਮੀਟਿੰਗ—ਮਨੀਸ਼ ਸਿਸੋਦੀਆ ਪਹੁੰਚੇ ਜਲੰਧਰ

ਪੰਜਾਬ ਦੀ ਸਿਆਸਤ ਵਿੱਚ ਚੱਲ ਰਹੀਆਂ ਚਰਚਾਵਾਂ ਦਰਮਿਆਨ ਆਮ ਆਦਮੀ ਪਾਰਟੀ ਵੱਲੋਂ ਜਲੰਧਰ ਵਿੱਚ ਇੱਕ ਵੱਡੀ ਸੰਗਠਨਾਤਮਕ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਦੀ ਅਗਵਾਈ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਕਰ ਰਹੇ ਹਨ।

ਪਾਰਟੀ ਵੱਲੋਂ ਦੱਸਿਆ ਗਿਆ ਹੈ ਕਿ ਇਹ ਮੀਟਿੰਗ ਲਗਭਗ 1000 ਬਲਾਕ ਆਬਜ਼ਰਵਰਾਂ ਨਾਲ ਕੀਤੀ ਜਾ ਰਹੀ ਹੈ, ਜਿਸ ਵਿੱਚ ਸੰਗਠਨ ਦੀ ਮੌਜੂਦਾ ਸਥਿਤੀ, ਜ਼ਮੀਨੀ ਫੀਡਬੈਕ ਅਤੇ ਆਉਣ ਵਾਲੀਆਂ ਯੋਜਨਾਵਾਂ ‘ਤੇ ਚਰਚਾ ਹੋਵੇਗੀ।

ਸ਼ੁਰੂਆਤੀ ਜਾਣਕਾਰੀ ਮੁਤਾਬਕ ਕਈ ਵਿਧਾਇਕ ਵੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹਨ।

ਪਹਿਲਾਂ ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ ਰੱਖੀ ਗਈ ਸੀ, ਪਰ ਬਾਅਦ ਵਿੱਚ ਇਸ ਦਾ ਸਥਾਨ ਬਦਲ ਕੇ ਸ਼ਾਹਪੁਰ ਸਿਟੀ ਕੈਂਪਸ ਕਰ ਦਿੱਤਾ ਗਿਆ।

ਮੀਟਿੰਗ ਦੌਰਾਨ ਵਿਧਾਇਕਾਂ ਅਤੇ ਆਬਜ਼ਰਵਰਾਂ ਨਾਲ ਸਮੂਹ ਤਸਵੀਰ ਵੀ ਖਿੱਚੀ ਜਾਣ ਦੀ ਯੋਜਨਾ ਹੈ।

ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਸਪੱਸ਼ਟ ਕੀਤਾ ਸੀ ਕਿ ਇਹ ਕੋਈ ਐਮਰਜੈਂਸੀ ਵਿਧਾਇਕ ਮੀਟਿੰਗ ਨਹੀਂ, ਸਗੋਂ ਪਾਰਟੀ ਦੀ ਰੁਟੀਨ ਸੰਗਠਨਾਤਮਕ ਪ੍ਰਕਿਰਿਆ ਦਾ ਹਿੱਸਾ ਹੈ।

ਉਨ੍ਹਾਂ ਕਿਹਾ ਕਿ ਅਜਿਹੀਆਂ ਮੀਟਿੰਗਾਂ ਵਿੱਚ ਹਰ ਬਲਾਕ ਦੀ ਸਥਿਤੀ, ਲੋਕਾਂ ਤੋਂ ਮਿਲ ਰਹੇ ਫੀਡਬੈਕ ਅਤੇ ਭਵਿੱਖ ਦੀ ਰਣਨੀਤੀ ‘ਤੇ ਵਿਸਥਾਰ ਨਾਲ ਗੱਲਬਾਤ ਕੀਤੀ ਜਾਂਦੀ ਹੈ।

About the author

RadioSpice

Add Comment

Click here to post a comment

Video