India News

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਵੀ ਰਹੇਗਾ ਜਾਰੀ, ਸਾਬਕਾ ਸੀਐਮ ਚੰਨੀ ਖਿਲਾਫ਼ ਉਠਾਇਆ ਜਾ ਸਕਦਾ ਐੱਲਓਸੀ ਦਾ ਮੁੱਦਾ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਵੀ ਜਾਰੀ ਰਹੇਗਾ। ਬੀਤੇ ਕੱਲ੍ਹ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦਾ ਪੂਰਾ ਬਜਟ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਸੀ। ਅੱਜ ਇਸ ਬਜਟ ‘ਤੇ ਬਹਿਸ ਹੋਵੇਗੀ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਜਾਰੀ ਹੋਇਆ ਐੱਲਓਸੀ ਦਾ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ ਜਾ ਸਕਦਾ ਹੈ। ਸੀਐਮ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਵਿਧਾਨ ਸਭਾ ‘ਚ ਵਿਰੋਧੀ ਧਿਰ ਉੱਤੇ ਨਿਸ਼ਾਨਾ ਸਾਧਦੇ ਹੋਏ ਇਹ ਸੰਕੇਤ ਦਿੱਤਾ ਸੀ।

ਇਸ ਮਾਮਲੇ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਚੰਨੀ ਖਿਲਾਫ਼ ਜਾਂਚ ਸ਼ੁਰੂ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਵਿਜੀਲੈਂਸ ਵੱਲੋਂ ਐਲਓਸੀ ਜਾਰੀ ਕੀਤਾ ਗਿਆ ਸੀ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਕੋਲ ਸਾਬਕਾ ਮੁੱਖ ਮੰਤਰੀ ਚੰਨੀ ਖ਼ਿਲਾਫ਼ ਪਹਿਲਾਂ ਹੀ ਇੱਕ ਹੋਰ ਸ਼ਿਕਾਇਤ ਹੈ, ਇਸ ਸ਼ਿਕਾਇਤ ਵਿੱਚ ਚਮਕੌਰ ਸਾਹਿਬ ਵਿੱਚ ਬਣੇ ਥੀਮ ਪਾਰਕ ਦੌਰਾਨ ਹੋਏ ਘਪਲੇ ਦੀ ਵੀ ਵਿਜੀਲੈਂਸ ਜਾਂਚ ਕਰ ਰਹੀ ਹੈ। 

ਸਾਬਕਾ ਸੀਐਮ ਨੇ ਕੀਤਾ ਵਿਦੇਸ਼ੀ ਦੌਰਾ ਰੱਦ 

ਚਰਨਜੀਤ ਸਿੰਘ ਚੰਨੀ ਨੂੰ ਵਿਦੇਸ਼ ਜਾਣਾ ਸੀ, ਇਸ ਦੀ ਜਾਣਕਾਰੀ ਦਿੰਦੇ ਹੋਏ ਸਾਬਕਾ ਸੀਐਮ ਨੇ ਦੱਸਿਆ ਕਿ, ਮੈਂ ਵਿਦੇਸ਼ ਨਹੀਂ ਜਾ ਰਿਹਾ ਕਿਉਂਕਿ ਉਹ ਮੇਰੇ ਖ਼ਿਲਾਫ਼ ਕੇਸ ਬਣਾ ਰਹੇ ਹਨ। ਵਿਦੇਸ਼ ਵਿੱਚ ਇੱਕ ਧਾਰਮਿਕ ਸੰਸਥਾ ਵੱਲੋਂ ਨਗਰ ਕੀਰਤਨ ਸਜਾਇਆ ਜਾਣਾ ਸੀ, ਜਿਸ ਵਿੱਚ ਸ਼ਿਰਕਤ ਕਰਨ ਲਈ ਸਾਬਕਾ ਸੀਐਮ ਚੰਨੀ ਦੋ ਦਿਨ ਪਹਿਲਾਂ ਹੀ ਵਿਦੇਸ਼ ਜਾਣਾ ਸੀ ਪਰ ਉਹਨਾਂ ਆਪਣੀ ਫਲਾਈਟ ਰੱਦ ਕਰਵਾ ਦਿੱਤੀ ਸੀ। ਅੱਜ ਵਿਜੀਲੈਂਸ ਵੱਲੋਂ ਉਨ੍ਹਾਂ ਦੀ ਜਾਇਦਾਦ ਨੂੰ ਮਾਪੀ ਸਕਦੀ ਹੈ। 

ਅੱਜ ਵਿਜੀਲੈਂਸ ਮਾਪ ਸਕਦੀ ਹੈ ਜਾਇਦਾਦ 

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਜ ਵਿਜੀਲੈਂਸ ਸਾਬਾਕਾ ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਦੀ ਜਾਇਦਾਦ ਨੂੰ ਵਿਜੀਲੈਂਸ ਵੱਲੋਂ ਮਾਪਿਆ ਜਾ ਸਕਦਾ ਹੈ। 

Video