Global News India News

ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ

ਪੰਜਾਬ ਸਰਕਾਰ ਨੇ ਸੂਬੇ ਦੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਇਕ ਵਾਰ ਫਿਰ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਸੂਬਾ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਫਾਰਗ ਕੀਤਾ ਸੀ। ਜਿਸ ਤੋਂ ਬਾਅਦ ਸਰਕਾਰ ਦੇ ਹੁਕਮਾਂ ਖ਼ਿਲਾਫ਼ ਮਨੀਸ਼ਾ ਗੁਲਾਟੀ ਵਲੋਂ ਹਾਈਕੋਰਟ ਦਾ ਰੁਖ ਕੀਤਾ ਗਿਆ ਸੀ, ਜਿਸ ਮਗਰੋਂ ਸਰਕਾਰ ਨੇ ਯੂ ਟਰਨ ਲੈਂਦੇ ਹੋਏ ਆਪਣੇ ਹੁਕਮ ਵਾਪਸ ਲੈਂਦੇ ਹੋਏ ਮਨੀਸ਼ਾ ਗੁਲਾਟੀ ਨੂੰ ਅਹੁਦੇ ‘ਤੇ ਬਹਾਲ ਕਰ ਦਿੱਤਾ ਸੀ। ਹੁਣ ਇਕ ਵਾਰ ਫਿਰ ਪੰਜਾਬ ਸਰਕਾਰ ਨੇ ਮਨਿਸ਼ਾ ਗੁਲਾਟੀ ਨੂੰ ਸੂਬੇ ਦੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ।

Video