ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਖੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ 6 ਸਾਲਾ ਬੱਚੇ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਬੁਲਟ ਮੋਟਰਸਾਈਕਲ ਉਤੇ ਸਵਾਰ ਦੋ ਵਿਅਕਤੀਆਂ ਵੱਲੋਂ ਬੱਚੇ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕੋਟਲੀ ਵਾਸੀ ਜਸਪ੍ਰੀਤ ਸਿੰਘ ਆਪਣੇ ਲੜਕੇ-ਲੜਕੀ ਨਾਲ ਘਰ ਜਾ ਰਿਹਾ ਸੀ ਤਾਂ ਅਚਾਨਕ ਬੁਲੇਟ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਇਸ ਦੌਰਾਨ ਗੋਲੀ ਬੱਚੇ ਦੇ ਸਿਰ ‘ਚ ਲੱਗ ਗਈ, ਜਿਸ ਨੂੰ ਸਿਵਲ ਹਸਪਤਾਲ ਮਾਨਸਾ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਪਰ 6 ਸਾਲ ਦੇ ਬੱਚੇ ਨੂੰ ਮਾਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਇਸ ਲਈ ਉਹ ਇਨਸਾਫ਼ ਦੀ ਮੰਗ ਕਰਦੇ ਹਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਲੋਕ ਪਿੰਡ ਦੇ ਹੀ ਵਸਨੀਕ ਹਨ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।