ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇੱਕ ਅਪ੍ਰੈਲ ਨੂੰ ਰਿਹਾਅ ਕੀਤਾ ਜਾ ਸਕਦਾ ਹੈ । ਦਰਅਸਲ ਨਵਜੋਤ ਸਿੰਘ ਸਿੱਧੂ ਨੇ ਆਪਣੀ ਸਜ਼ਾ ਦੇ ਦੌਰਾਨ ਕੋਈ ਛੁੱਟੀ ਨਹੀਂ ਲਈ ਜਿਸ ਕਰ ਕੇ ਉਨ੍ਹਾਂ ਨੂੰ ਇਸ ਦਾ ਫਾਇਦਾ ਮਿਲ ਸਕਦਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 26 ਜਨਵਰੀ 2023 ਨੂੰ ਸਿੱਧੂ ਨੂੰ ਰਿਹਾਈ ਮਿਲਣ ਦੀਆਂ ਚਰਚਾਵਾਂ ਸਾਹਮਣੇ ਆਈਆਂ ਸਨ । ਪਰ ਇਸ ਦੌਰਾਨ ਕੈਬਨਿਟ ਨੂੰ ਭੇਜੀ ਗਈ ਫਾਇਲ ਵਿੱਚ ਨਵਜੋਤ ਸਿੰਘ ਸਿੱਧੂ ਦਾ ਨਾਲ ਨਾ ਹੋਣ ਕਾਰਨ ਉਨ੍ਹਾਂ ਦੀ ਰਿਹਾਈ ਨਹੀਂ ਹੋ ਸਕੀ ਸੀ ।
ਤੁਹਾਨੂੰ ਦੱਸ ਦਈਏ ਕਿ ਰੋਡ ਰੇਜ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ 20 ਮਈ 2022 ਨੂੰ ਜੇਲ੍ਹ ਭੇਜਿਆ ਗਿਆ ਸੀ ਪਰ ਉਨ੍ਹਾਂ ਨੂੰ ਆਪਣੀ ਰਿਹਾਈ ਦੇ ਲਈ 19 ਮਈ 2023 ਤੱਕ ਦਾ ਇੰਤਜ਼ਾਰ ਕਰਨਾ ਹੋਵੇਗਾ । ਦਰਅਸਲ ਉਨ੍ਹਾਂ ਨੇ ਆਪਣੀ ਸਜ਼ਾ ਦੇ ਦੌਰਾਨ ਕੋਈ ਛੁੱਟੀ ਨਹੀਂ ਲਈ ਹੈ। ਜਿਸ ਦੇ ਚੱਲਦਿਆਂ ਇੱਕ ਹਫਤੇ ਅਤੇ ਬਾਕੀ ਸਰਕਾਰੀ ਛੁੱਟੀਆਂ ਨੂੰ ਕੱਟ ਦਿੱਤਾ ਜਾਵੇ ਤਾਂ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਨੂੰ 1 ਅਪ੍ਰੈਲ 2023 ਨੂੰ ਰਿਹਾਅ ਕੀਤਾ ਜਾ ਸਕਦਾ ਹੈ। ਹਾਲਾਂਕਿ ਕਾਂਗਰਸ ਪਾਰਟੀ 26 ਜਨਵਰੀ ਵਾਂਗ ਸਿੱਧੂ ਦੀ ਰਿਹਾੲ ਦੀਆਂ ਤਿਆਰੀਆਂ ਦਾ ਰੌਲਾ ਨਹੀਂ ਮਚਾਉਣਾ ਚਾਹੁੰਦੀ ।
ਮਾਹਿਰਾਂ ਦੇ ਮੁਤਾਬਕ ਐਨਡੀਪੀਐਸ ਅਤੇ ਵੱਡੇ ਗੁਨਾਹਗਾਰਾਂ ਤੋਂ ਇਲਾਵਾ ਇੱਕ ਮਹੀਨੇ ਵਿੱਚ ਸੌਂਪੇ ਗਏ ਕੰਮਾਂ ਦਾ ਵੇਰਵਾ ਅਤੇ ਕੈਦੀਆਂ ਦੇ ਵਿਹਾਰ ਦੇ ਅਧਾਰ ’ਤੇ 4 ਤੋਂ 5 ਦਿਨ ਦੀ ਛੋਟ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਕੁੱਝ ਸਰਕਾਰੀ ਛੁੱਟੀਆਂ ਦਾ ਲਾਹਾ ਵੀ ਕੈਦੀਆਂ ਨੂੰ ਮਿਲਦਾ ਹੈ। ਉਥੇ ਹੀ ਨਵਜੋਤ ਸਿੰਘ ਸਿੱਧੂ ਨੇ ਪੂਰੀ ਸਜ਼ਾ ਦੇ ਦੌਰਾਨ ਇੱਕ ਵਾਰ ਵੀ ਛੁੱਟੀ ਨਹੀਂ ਮੰਗੀ । ਇਸ ਕਰ ਕੇ ਸਿੱਧੂ ਇਸ ਛੁੱਟੀ ਦੇ ਬਾਅਦ 1 ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ ।
ਬੀਤੇ ਸਾਲ ਦਸੰਬਰ 2022 ਤੋਂ ਹੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾਵਾਂ ਸ਼ੁਰੂ ਹੋ ਗਈਆਂ ਸਨ । ਪੰਜਾਬ ਕਾਂਗਰਸ ਦਾ ਇੱਕ ਵੱਡਾ ਧੜਾ ਸਿੱਧੂ ਦੇ ਸਵਾਗਤ ਦੀਆਂ ਤਿਆਰੀਆਂ ਵਿੱਚ ਵੀ ਲੱਗ ਗਿਆ ਸੀ। ਸਾਰਿਆਂ ਨੂੰ ਆਸ ਸੀ ਕਿ 26 ਜਨਵਰੀ 2023 ਨੂੰ ਨਵਜੋਤ ਸਿੰਘ ਸਿੱਧੂ ਜੇਲ੍ਹ ਵਿੱਚੋਂ ਰਿਹਾਅ ਹੋ ਜਾਣਗੇ । ਜਿਸ ਨੂੰ ਲੈ ਕੇ ਉਨ੍ਹਾਂ ਨੇ ਸਮਰਥਕ ਜੇਲ੍ਹ ਦੇ ਬਾਹਰ ਵੀ ਪਹੁਚ ਗਏ ਸਨ ਪਰ ਸਿੱਧੂ ਜੇਲ੍ਹ ਤੋਂ ਬਾਹਰ ਨਹੀਂ ਆਏ ਸਨ । ਜੇਲ੍ਹ ਪ੍ਰਸ਼ਾਸਨ ਦੇ ਵੱਲੋਂ ਤਕਰੀਬਨ 56 ਲੋਕਾਂ ਦੀ ਫਾਇਲ ਬਣਾਈ ਗਈ ਸੀ ਜਿਨ੍ਹਾਂ ਦੇ ਚੰਗੇ ਵਤੀਰੇ ਦੇ ਚੱਲਦਿਆਂ ਗਣਤੰਤਰ ਦਿਹਾੜੇ ਵੱਲੇ ਦਿਨ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾਣਾ ਸੀ । ਪਰ ਗਣਤੰਤਰ ਦਿਹਾੜੇ ਤੋਂ ਪਹਿਲਾਂ ਹੀ ਕੈਬਨਿਟ ਦੀ ਮੀਟਿੰਗ ਵਿੱਚ ਇਸ ਪ੍ਰਸਤਾਵ ਨੂੰ ਰੱਖਿਆ ਹੀ ਨਹੀਂ ਗਿਆ । ਇਸ ਲਈ ਨਾ ਤਾਂ ਇਹ ਪ੍ਰਸਤਾਵ ਪਾਸ ਹੋਇਆ ਅਤੇ ਨਾ ਹੀ ਪੰਜਾਬ ਦੇ ਗਵਰਨਰ ਦੇ ਕੋਲ ਦਸਤਖਤ ਹੋਣ ਦੇ ਲਈ ਗਿਆ । ਹਾਲਾਂਕਿ ਕੁਝ ਲੋਕਾਂ ਦਾ ਕਹਿਣਾ ਸੀ ਕਿ ਇਸ ਸੂਚੀ ਦੇ ਵਿੱਚ ਨਵਜੋਤ ਸਿੰਘ ਸਿੱਧੂ ਦਾ ਨਾਲ ਸ਼ਾਮਲ ਨਹੀਂ ਸੀ । ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਨਵਜੋਤ ਸਿੰਘ ਸਿੱਧੂ ਦਾ ਨਾਲ ਸੂਚੀ ਵੱਚ ਨਾ ਹੋਣ ’ਤੇ ਆਪ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਸੀ ।