Global News India News

ਹਾਈਕੋਰਟ ਵੱਲੋਂ ਮਨੀਸ਼ਾ ਗੁਲਾਟੀ ਨੂੰ ਝਟਕਾ, ਪਟੀਸ਼ਨ ਕੀਤੀ ਖ਼ਾਰਜ

ਪੰਜਾਬ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਗਈ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤੀ ਹੈ।

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਬੀਤੇ ਦਿਨੀਂ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ, ਜਿਸ ਨੂੰ ਮਨੀਸ਼ਾ ਗੁਲਾਟੀ ਨੇ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ। ਹੁਣ ਹਾਈਕੋਰਟ ਵੱਲੋਂ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖ਼ਾਰਜ ਕਰ ਦਿੱਤੀ ਗਈ ਹੈ।

ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਵਿੱਚ ਕੀਤੇ ਵਾਧੇ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਹੈ। ਇਹ ਵਾਧਾ 18 ਸਤੰਬਰ 2020 ਨੂੰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਨੇ ਕੀਤਾ ਸੀ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਫਰਵਰੀ 2023 ਵਿਚ ਮਨੀਸ਼ਾ ਗੁਲਾਟੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਸੂਬਾ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਕਾਰਜਕਾਲ ਵਿਚ ਵਾਧਾ ਨਹੀਂ ਕੀਤਾ ਜਾ ਸਕਦਾ।

ਉਸ ਸਮੇਂ ਸੂਬਾ ਸਰਕਾਰ ਦੇ ਫ਼ੈਸਲੇ ਨੂੰ ਮਨੀਸ਼ਾ ਗੁਲਾਟੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ, ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਜਾਰੀ ਆਦੇਸ਼ਾਂ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਕੁਝ ਦੇਰ ਬਾਅਦ ਸਰਕਾਰ ਨੇ ਮੁੜ ਉਨ੍ਹਾਂ ਨੂੰ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਜਿਸ ਨੂੰ ਮਨੀਸ਼ਾ ਗੁਲਾਟੀ ਨੇ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ। ਹੁਣ ਹਾਈਕੋਰਟ ਵੱਲੋਂ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖ਼ਾਰਜ ਕਰ ਦਿੱਤੀ ਗਈ ਹੈ।

Video