India News

ਸਪੀਕਰ ਸੰਧਵਾਂ ਨੇ ਸਕੂਲਾਂ ਵਿਖੇ ਮੁੱਢਲੀਆਂ ਸਹੂਲਤਾਂ ਲਈ ਦਿੱਤੇ ਲੱਖਾਂ ਰੁਪਏ ਦੀ ਚੈੱਕ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਦੇਸ਼ ਦੀ ਇੱਕ ਅਦਾਲਤ ਨੇ ਇਹ ਵਾਰੰਟ ਇੱਕ ਮਹਿਲਾ ਜੱਜ ਨੂੰ ਕਥਿਤ ਤੌਰ ‘ਤੇ ਧਮਕਾਉਣ ਦੇ ਮਾਮਲੇ ਵਿੱਚ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੈਜਿਸਟਰੇਟ ਮਲਿਕ ਅਮਾਨ ਨੇ ਸੁਣਵਾਈ ਦੌਰਾਨ ਇਮਰਾਨ ਖਾਨ ਨੂੰ ਨਿੱਜੀ ਹਾਜ਼ਰੀ ਤੋਂ ਛੋਟ ਦੇਣ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ।

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਸਕੂਲਾਂ ਦਾ ਦੌਰਾ ਕਰ ਕੇ ਕਮਰਿਆਂ ਦੇ ਉਦਘਾਟਨ ਕੀਤੇ ਤੇ ਜਰੂਰਤਮੰਦ ਤੇ ਹੁਸ਼ਿਆਰ ਬੱਚਿਆਂ ਦੀ ਪੜ੍ਹਾਈ ਲਈ ਚੈੱਕ ਵੀ ਵਿਦਿਆਰਥੀਆਂ ਨੂੰ ਦਿੱਤੇ। ਇਸ ਮੌਕੇ ਵੱਖ-ਵੱਖ ਸਮਾਗਮਾਂ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿੱਚ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਇਨ੍ਹਾਂ ਸਕੂਲਾਂ ਦੇ ਵਿੱਚ ਸਕੂਲ ਦੇ ਕਮਰਿਆਂ ਤੋਂ ਲੈ ਕੇ ਸਿੱਖਿਆ ਸਬੰਧੀ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਸਬੰਧੀ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਨ੍ਹਾਂ ਨੇ ਸਰਕਾਰੀ ਪ੍ਰਰਾਇਮਰੀ ਸਕੂਲ ਸ੍ਰੀ ਗੁਰੂ ਤੇਗ ਬਹਾਦਰ ਨਗਰ ਤੇ ਸਰਕਾਰੀ ਪ੍ਰਰਾਇਮਰੀ ਸਕੂਲ ਲੜਕੀਆਂ ਪਿੰਡ ਲਾਲੇਆਣਾ ਵਿਖੇ ਬਣੇ ਨਵੇਂ ਕਮਰਿਆਂ ਦੇ ਉਦਘਾਟਨ ਕੀਤਾ।

ਇਸ ਉਪਰੰਤ ਉਨ੍ਹਾਂ ਨੇ ਸਰਕਾਰੀ ਮਿਡਲ ਸਕੂਲ ਪੁਰਾਣਾ ਕਿਲ੍ਹਾ ਕੋਟਕਪੂਰਾ ਵਿਖੇ 2 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਸਕੂਲ ਦੇ ਵਿੱਚ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਲਈ ਵੀ ਦਿੱਤਾ। ਉਨ੍ਹਾਂ ਨੇ ਗੁਰਦੁਆਰਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਫ਼ਰੀਦਕੋਟ ਵਿਖੇ ਨਿਸ਼ਕਾਮ ਸਿੱਖ ਵੈੱਲਫੇਅਰ ਕੌਂਸਿਲ ਨਵੀਂ ਦਿੱਲੀ ਵੱਲੋਂ ਮੁਹੱਈਆ ਕਰਵਾਏ ਗਏ ਜਰੂਰਤਮੰਦ ਅਤੇ ਹੁਸ਼ਿਆਰ ਬੱਚਿਆਂ ਦੀ ਪੜ੍ਹਾਈ ਲਈ 3 ਲੱਖ 15 ਹਜ਼ਾਰ ਦੇ ਚੈੱਕ 13 ਬੱਚਿਆਂ ਨੂੰ ਦਿੱਤੇ। ਇਸ ਮੌਕੇ ਜ਼ਲਿ੍ਹਾ ਸਿੱਖਿਆ ਅਫਸਰ ਨੀਲਮ ਰਾਣੀ ਅਤੇ ਉਪ ਜ਼ਲਿ੍ਹਾ ਸਿੱਖਿਆ ਅਫਸਰ ਪਵਨ ਕੁਮਾਰ, ਬੀਡੀਪੀਓ ਅਭਿਨਵ ਗੋਇਲ, ਪੀਆਰਓ ਟੂ ਸਪੀਕਰ ਮਨਪ੍ਰਰੀਤ ਸਿੰਘ ਧਾਲੀਵਾਲ, ਗੁਰਪ੍ਰਰੀਤ ਸਿੰਘ ਚੰਦਬਾਜਾ ਪ੍ਰਧਾਨ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ, ਬਹਾਦਰ ਸਿੰਘ, ਸੁਖਮੰਦਰ ਸਿੰਘ, ਦਰਸ਼ਨ ਸਿੰਘ, ਮਨਦੀਪ ਸਿੰਘ ਮਿੰਡੂ ਗਿੱਲ, ਸੇਵਕ ਗਿੱਲ, ਇੰਦਰਜੀਤ ਸਿੰਘ ਨਿਆਮੀਵਾਲਾ, ਮਨਦੀਪ ਸਿੰਘ ਮੌਂਗਾ, ਇੰਦਰਜੀਤ ਸਿੰਘ ਐਡਵੋਕੇਟ ਨਿਆਮੀਵਾਲਾ ਸਮੇਤ ਹੋਰ ਹਾਜ਼ਰ ਸਨ।

Video