ਪੰਜਾਬ ‘ਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਖਿਲਾਫ ਐਕਸ਼ਨ ਮਗਰੋਂ ਵਿਦੇਸ਼ ਰਹਿੰਦੇ ਭਗਵੰਤ ਮਾਨ ਦੇ ਬੱਚਿਆਂ ਨੂੰ ਧਮਕੀਆਂ ਮਿਲਣ ਲੱਗੀਆਂ ਹਨ। ਇਹ ਦਾਅਵਾ ਸੀਐਮ ਮਾਨ ਦੀ ਧੀ ਸੀਰਤ ਕੌਰ ਮਾਨ ਦੀ ਪਰਿਵਾਰਕ ਵਕੀਲ ਹਰਮੀਤ ਕੌਰ ਬਰਾੜ ਨੇ ਕੀਤਾ ਹੈ।
ਹਰਮੀਤ ਕੌਰ ਬਰਾੜ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਤੋਂ ਬਾਅਦ ਸੀਰਤ ਕੌਰ ਨੂੰ ਖਾਲਿਸਤਾਨ ਪੱਖੀਆਂ ਨੇ ਧਮਕੀ ਦਿੱਤੀ ਹੈ। ਸੀਐਮ ਭਗਵੰਤ ਮਾਨ ਦੀ ਬੇਟੀ ਸੀਰਤ ਕੌਰ ਮਾਨ ਨੂੰ ਫੋਨ ‘ਤੇ ਧਮਕੀਆਂ ਦਿੱਤੀਆਂ ਤੇ ਗਾਲੀ ਗਲੋਚ ਕੀਤਾ ਗਿਆ। ਯਾਦ ਰਹੇ ਸੀਰਤ ਕੌਰ ਭਗਵੰਤ ਮਾਨ ਦੀ ਪਹਿਲੀ ਪਤਨੀ ਦੀ ਬੇਟੀ ਹੈ। ਉਹ ਅਮਰੀਕਾ ‘ਚ ਮਾਂ ਤੇ ਭਰਾ ਦਿਲਸ਼ਾਨ ਨਾਲ ਰਹਿੰਦੀ ਹੈ। ਸੀਐਮ ਮਾਨ ਆਪਣੀ ਪਹਿਲੀ ਪਤਨੀ ਤੋਂ ਤਲਾਕ ਲੈ ਚੁੱਕੇ ਹਨ।