ਅੰਮ੍ਰਿਤਪਾਲ ਸਿੰਘ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਸਿੱਖ ਨੌਜਵਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਸ੍ਰੀ ਹਰਿਮੰਦਰ ਸਾਹਿਬ ਤੋਂ ਡੀਸੀ ਦਫ਼ਤਰ ਤੱਕ ਅਰਥੀ ਫੂਕ ਮਾਰਚ ਕੱਢਿਆ ਗਿਆ।
ਇਸ ਅਰਥੀ ਫੂਕ ਮਾਰਚ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਰਾਗੀ ਜਥਿਆਂ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ।
ਹਰ ਕੋਈ ਡੀਸੀ ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰੇਗਾ। ਐਸਜੀਪੀਸੀ ਮੰਗ ਕਰਦੀ ਹੈ ਕਿ ਅੰਮ੍ਰਿਤਪਾਲ ਦੇ ਮਾਮਲੇ ਵਿੱਚ ਜਿਨ੍ਹਾਂ ਲੋਕਾਂ ਉੱਤੇ ਐਨਐਸਏ ਲਗਾਇਆ ਗਿਆ ਹੈ, ਉਨ੍ਹਾਂ ਨੂੰ ਹਟਾਇਆ ਜਾਵੇ।
ਇਸ ਤੋਂ ਇਲਾਵਾ ਹੋਰਨਾਂ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਭੇਜੇ ਸਿੱਖ ਨੌਜਵਾਨਾਂ ਨੂੰ ਪੰਜਾਬ ਵਾਪਸ ਲਿਆਂਦਾ ਜਾਵੇ। ਡੀਸੀ ਦਫ਼ਤਰ ਪਹੁੰਚ ਕੇ ਸ਼੍ਰੋਮਣੀ ਕਮੇਟੀ ਵੱਲੋਂ ਡੀਸੀ ਨੂੰ ਮੰਗ ਪੱਤਰ ਵੀ ਸੌਂਪਿਆ ਜਾਵੇਗਾ।