India News

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇੰਸਟਾਗ੍ਰਾਮ ’ਤੇ ਸਾਂਝੀ ਕੀਤੀ ਇੱਕ ਬੇਹੱਦ ਭਾਵੁਕ ਪੋਸਟ

ਪੰਜਾਬ ਦੇ ਪ੍ਰਸਿੱਧ ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸ਼ੁੱਕਰਵਾਰ ਨੂੰ ਇੰਸਟਾਗ੍ਰਾਮ ’ਤੇ ਇੱਕ ਬੇਹੱਦ ਭਾਵੁਕ ਪੋਸਟ ਸਾਂਝੀ ਕੀਤੀ ਹੈ । ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਪੁੱਤ ਅੱਜ ਮੇਰੀ ਰਿਟਾਇਰਮੈਂਟ ਸੀ ਤੇਰੀ ਗੈਰਹਾਜ਼ਰੀ ਬਹੁਤ ਖਟਕੀ, ਤੁਸੀਂ ਤਾਂ ਅੱਜ ਦੇ ਦਿਨ ਵਧੀਆ ਫੰਕਸ਼ਨ ਕਰਨਾ ਸੀ ,ਚਲੋ ਤੇਰੀ ਮਰਜ਼ੀ ਮੈਂ ਤੇਰੇ ਨਾਲ ਨਾਰਾਜ਼ ਨਹੀਂ ਪਰ ਬਹੁਤ ਉਦਾਸ ਜ਼ਰੂਰ ਹਾਂ ।

https://www.instagram.com/p/CqdCX3-SX9o/

ਜ਼ਿਕਰਯੋਗ ਹੈ ਕਿ ਬੀਤੇ ਸਾਲ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਦੇ ਇਲਜ਼ਾਮ ਵਿੱਚ ਕੁਝ ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ । ਪਰ ਅਜੇ ਵੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ।

Video