India News

ਦਿਲਜੀਤ ਦੋਸਾਂਝ ਨੂੰ ਕੋਚੇਲਾ ਨੇ ਇੰਸਟਾਗ੍ਰਾਮ ‘ਤੇ ਕੀਤਾ ਫਾਲੋ, ਪਹਿਲੇ ਭਾਰਤੀ ਕਲਾਕਾਰ ਨੂੰ ਕੋਚੇਲਾ ਨੇ ਕੀਤਾ ਫਾਲੋ

ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਸੁਰਖੀਆਂ ‘ਚ ਛਾਏ ਹੋਏ ਹਨ। ਜਲਦ ਹੀ ਦਿਲਜੀਤ ਕੋਚੇਲਾ 2023 ‘ਚ ਲਾਈਵ ਪਰਫਾਰਮੈਂਸ ਦਿੰਦੇ ਨਜ਼ਰ ਆਉਣਗੇ। ਇਸ ਦੇ ਲਈ ਦਿਲਜੀਤ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ‘ਚ ਪਹੁੰਚ ਵੀ ਗਏ ਹਨ। ਇੱਥੋਂ ਦਿਲਜੀਤ ਨੇ ਕਈ ਤਸਵੀਰਾਂ ਵੀ ਸ਼ੇਅਰ ਕੀਤੀਆਂ ਸੀ। 

ਖੈਰ, ਦਿਲਜੀਤ ਨੂੰ ਲੈਕੇ ਹੁਣ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਦਰਅਸਲ, ਕੋਚੇਲਾ ਨੇ ਆਪਣੇ ਇੰਸਟਾਗ੍ਰਾਮ ਪੇਜ ਤੋਂ ਦਿਲਜੀਤ ਦੋਸਾਂਝ ਨੂੰ ਫਾਲੋ ਕੀਤਾ ਹੈ। ਦਿਲਜੀਤ ਦੇ ਨਾਲ ਨਾਲ ਇਹ ਭਾਰਤ ਲਈ ਵੀ ਵੱਡੀ ਪ੍ਰਾਪਤੀ ਹੈ, ਕਿਉਂਕਿ ਦਿਲਜੀਤ ਦੋਸਾਂਝ ਪਹਿਲੇ ਭਾਰਤੀ ਕਲਾਕਾਰ ਹਨ, ਜਿਨ੍ਹਾਂ ਨੂੰ ਕੋਚੇਲਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਫਾਲੋ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਦਿਲਜੀਤ ਦੋਸਾਂਝ ਦੇ ਫੈਨ ਪੇਜ ‘ਤੇ ਦਿੱਤੀ ਗਈ ਹੈ।

ਕਾਬਿਲੇਗ਼ੌਰ ਹੈ ਕਿ ਕੋਚੇਲਾ 2023 14-16 ਅਪ੍ਰੈਲ ਤੇ 21-23 ਅਪ੍ਰੈਲ ਤੱਕ ਹੋਵੇਗਾ। ਦਿਲਜੀਤ ਦੋਸਾਂਝ ਪਹਿਲੇ ਪੰਜਾਬੀ ਕਲਾਕਾਰ ਹਨ, ਜਿਨ੍ਹਾਂ ਨੂੰ ਕੋਚੇਲਾ ‘ਚ ਪਰਫਾਰਮ ਕਰਨ ਦਾ ਮੌਕਾ ਮਿਲ ਰਿਹਾ ਹੈ। 

ਦਿਲਜੀਤ ਦੋਸਾਂਝ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਕਲਾਕਾਰ ਨੇ ਹਾਲ ਹੀ ‘ਚ ‘ਚਮਕੀਲਾ’ ਦੀ ਬਾਇਓਪਿਕ ਦੀ ਸ਼ੂਟਿੰਗ ਪੂਰੀ ਕੀਤੀ ਹੈ । ਇਸ ਫਿਲਮ ‘ਚ ਦਿਲਜੀਤ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦਾ ਕਿਰਦਾਰ ਨਿਭਾ ਰਹੇ ਹਨ । ਜਦਕਿ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਚਮਕੀਲੇ ਦੀ ਦੂਜੀ ਪਤਨੀ ਅਮਰਜੋਤ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ। ਇਸ ਤੋਂ ਇਲਾਵਾ ਇਸ ਫਿਲਮ ‘ਚ ਪੰਜਾਬੀ ਅਦਾਕਾਰਾ ਨਿਸ਼ਾ ਬਾਨੋ ਵੀ ਅਹਿਮ ਭੂਮਿਕਾ ਨਿਭਾਉਂਦੀ ਦਿਖਾਈ ਦੇਵੇਗੀ । ਇਸ ਫਿਲਮ ਨੂੰ ਬਾਲੀਵੁੱਡ ਦੇ ਡਾਇਰੈਕਟਰ ਇਮਤਿਆਜ਼ ਅਲੀ ਨੇ ਡਾਇਰੈਕਟ ਕੀਤਾ ਹੈ ।

Video