India News

ਪੰਜਾਬ ਸਰਕਾਰ ਨੇ ਕੀਤੀ ADGP ਜੇਲ ਦੀ ਬਦਲੀ

 ਪੰਜਾਬ ਸਰਕਾਰ ਨੇ ਅੱਜ ਪੁਲਿਸ ਪ੍ਰਸ਼ਾਸਨ ਵਿੱਚ ਅਧਿਕਾਰੀਆਂ ਦੀ ਬਦਲੀ ਕੀਤੀ ਹੈ।

ਮਾਨ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ  ਪੰਜਾਬ ਦੇ ਆਈਪੀਐਸ ਅਧਿਕਾਰੀ ਏਡੀਜੀਪੀ ਜੇਲ੍ਹ ਬੀ ਚੰਦਰਸ਼ੇਖਰ ਨੂੰ ਹਟਾ ਉਨ੍ਹਾਂ ਦੀ ਥਾਂ ਆਈਪੀਐਸ ਅਧਿਕਾਰੀ ਏਡੀਜੀਪੀ ਅਰੁਣ ਪਾਲ ਸਿੰਘ ਨੂੰ ਏਡੀਜੀਪੀ ਜੇਲ੍ਹ ਲਾਇਆ ਗਿਆ ਹੈ।

ਦੱਸ ਦਈਏ ਕਿ ਅੱਜ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਰਕਾਰੀ ਦਫਤਰਾਂ ਦੀ ਸਮਾਂ ਸਾਰਣੀ ਬਾਰੇ ਅਹਿਮ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਹੁਣ ਸਰਕਾਰੀ ਦਫਤਰਾਂ ਦਾ ਸਮਾਂ ਬਦਲ ਦਿੱਤਾ ਹੈ।

ਹੁਣ ਸਰਕਾਰੀ ਦਫਤਰ ਸਵੇਰੇ 7.30 ਤੋਂ ਦੁਪਹਿਰ 2 ਵਜੇ ਤੱਕ ਖੁੱਲਣਗੇ। ਇਹ ਫੈਸਲਾ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ  ਦੇਸ਼ ‘ਚ ਪਹਿਲੀ ਵਾਰ ਕੋਈ ਸੂਬਾ ਇਹ ਤਜ਼ਰਬਾ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਨਵੇ ਫਾਰਮੂਲੇ ਨਾਲ Peak ਸੀਜ਼ਨ ‘ਚ ਬਿਜਲੀ ਦੀ ਬਚਤ ਹੋਵੇਗੀ ।

Video