ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ (ਆਪ) ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਹੈ। ਦੱਸ ਦੇਈਏ ਕਿ 2024 ਵਿੱਚ ਲੋਕ ਸਭਾ ਚੋਣਾਂ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਰਾਸ਼ਟਰੀ ਪਾਰਟੀ ਦਾ ਦਰਜਾ ਮਿਲਣਾ ਪਾਰਟੀ ਲਈ ਵੱਡੀ ਪ੍ਰਾਪਤੀ ਹੈ।
ਇਸ ਤੋਂ ਇਲਾਵਾ ਚੋਣ ਕਮਿਸ਼ਨ ਨੇ ਸੀਪੀਆਈ ਅਤੇ ਤ੍ਰਿਣਮੂਲ ਕਾਂਗਰਸ (ਟੀਐਮਸੀ) ਤੋਂ ਰਾਸ਼ਟਰੀ ਪਾਰਟੀ ਦਾ ਦਰਜਾ ਖੋਹ ਲਿਆ ਹੈ।
ਦੱਸ ਦੇਈਏ ਕਿ ਇਸ ਸਾਲ ਕਰਨਾਟਕ ਅਤੇ ਮਿਜ਼ੋਰਮ ਵਿੱਚ ਵਿਧਾਨ ਸਭਾ ਚੋਣਾਂ ਹਨ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਰਨਾਟਕ ‘ਚ ਜ਼ੋਰਦਾਰ ਤਰੀਕੇ ਨਾਲ ਚੋਣ ਲੜਨ ਦਾ ਐਲਾਨ ਕੀਤਾ ਹੈ।
‘ਆਪ’ ਨੇ ਪਿਛਲੇ ਸਾਲ ਦਸੰਬਰ 2022 ‘ਚ ਗੁਜਰਾਤ ‘ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ਵੀ ਚੰਗਾ ਪ੍ਰਦਰਸ਼ਨ ਕੀਤਾ ਸੀ। ਜਿੱਥੇ ਪਾਰਟੀ ਨੂੰ ਕਰੀਬ 12 ਫੀਸਦੀ ਵੋਟਾਂ ਮਿਲੀਆਂ।
ਦੋ ਰਾਜਾਂ ‘ਚ ਆਮ ਆਦਮੀ ਪਾਰਟੀ ਦੀ ਸਰਕਾਰ
ਦੋ ਰਾਜਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਪੰਜਾਬ ਵਿਚ 2022 ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ, ਜਿੱਥੇ ਪਾਰਟੀ ਨੇ ਪੂਰਨ ਬਹੁਮਤ ਨਾਲ ਸਰਕਾਰ ਬਣਾਈ ਸੀ।
ਫਰਵਰੀ 2020 ਵਿੱਚ ਵੀਪਾਰਟੀ ਨੇ ਕੇਂਦਰ ਸ਼ਾਸਤ ਪ੍ਰਦੇਸ਼ ਅਤੇ ਰਾਸ਼ਟਰੀ ਰਾਜਧਾਨੀ ਦਿੱਲੀ ‘ਤੇ ਕਬਜ਼ਾ ਕਰ ਲਿਆ ਸੀ। ਇਸੇ ਸਾਲ ਆਮ ਆਦਮੀ ਪਾਰਟੀ ਨੇ ਦਿੱਲੀ ਐੱਮਸੀਡੀ ਵਿਚ ਪਹਿਲੀ ਵਾਰ ਆਪਣਾ ਮੇਅਰ ਬਣਾ ਕੇ ਇਤਿਹਾਸ ਰਚਿਆ ਸੀ।