ਪੰਜਾਬ ‘ਚ ਬੁੱਧਵਾਰ ਦੇਰ ਰਾਤ ਕਰੀਬ ਡੇਢ ਵਜੇ ਇੱਕ ਵੱਡਾ ਹਾਦਸਾ ਵਾਪਰ ਗਿਆ। ਗੁਰੂ ਰਵਿਦਾਸ ਦੇ ਪਵਿੱਤਰ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ ਪੈਦਲ ਜਾ ਰਹੇ ਸ਼ਰਧਾਲੂਆਂ ਨੂੰ ਟਰੱਕ ਨੇ ਕੁਚਲ ਦਿੱਤਾ। ਹਾਦਸੇ ਵਿੱਚ ਸੱਤ ਦੀ ਮੌਤ ਹੋ ਗਈ। ਇਹ ਹਾਦਸਾ ਖੁਰਾਲਗੜ੍ਹ ਰੋਡ ‘ਤੇ ਵਾਪਰਿਆ।
ਜਾਣਕਾਰੀ ਮੁਤਾਬਕ ਵਿਸਾਖੀ ਮੌਕੇ ਸੰਗਤ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਪੈਦਲ ਚਰਨਛੋਹ ਗੰਗਾ ਦੇ ਦਰਸ਼ਨਾਂ ਲਈ ਜਾ ਰਹੀ ਸੀ। ਇਸੇ ਦੌਰਾਨ ਪਿੱਛੇ ਤੋਂ ਆ ਰਹੇ ਇੱਕ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲ ਦਿੱਤਾ। 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 13 ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਲਿਜਾਇਆ ਗਿਆ ਜਿੱਥੇ ਤਿੰਨ ਹੋਰ ਵਿਅਕਤੀਆਂ ਨੇ ਦਮ ਤੋੜ ਦਿੱਤਾ।