ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾ ਜਨਮ ਦਿਹਾੜਾ ਸ਼ਤਾਬਦੀ ਨੂੰ ਸ਼੍ਰੋਮਣੀ ਕਮੇਟੀ ਜਾਹੋ-ਜਲਾਲ ਨਾਲ ਮਨਾ ਰਹੀ ਹੈ। ਇਸ ਤਹਿਤ ਖਾਲਸਾ ਫ਼ਤਹਿ ਮਾਰਚ ਦੇ ਰੂਪ ਵਿੱਚ ਨਗਰ ਕੀਰਤਨ ਦਿੱਲੀ ਤੋਂ ਆਰੰਭ ਹੋਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਦਾ ਮੁੱਖ ਸਮਾਗਮ ਪੰਜ ਮਈ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਅੰਮ੍ਰਿਤਸਰ ਵਿਖੇ ਹੋਵਗਾ। ਗੁਰਦੁਆਰਾ ਰਕਾਬ ਗੰਜ ਦਿੱਲੀ ਤੋਂ 16 ਅਪਰੈਲ ਨੂੰ ਖਾਲਸਾ ਫ਼ਤਹਿ ਮਾਰਚ ਆਰੰਭ ਹੋਵੇਗਾ, ਜਿਸ ਉਪਰੰਤ ਦਿੱਲੀ ਵਿਖੇ 17 ਅਪਰੈਲ ਨੂੰ ਸ਼ਾਮ 5 ਵਜੇ ਤੋਂ ਰਾਤ 12 ਵਜੇ ਤੱਕ ਗੁਰਮਤਿ ਸਮਾਗਮ ਹੋਣਗੇ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਦੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਕਮੇਟੀ ਮੈਂਬਰਾਂ ਦੀ ਸੱਦੀ ਮੀਟਿੰਗ ਦੌਰਾਨ ਉਲੀਕੀ ਰੂਪ ਰੇਖਾ ਬਾਰੇ ਵਿਸਥਾਰ ਨਾਲ ਦੱਸਿਆ। ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਚੰਦੂਮਾਜਰਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਅੰਤ੍ਰਿਰਿਗ ਕਮੇਟੀ ਮੈਂਬਰ ਜਰਨੈਲ ਕਰਤਾਰਪੁਰ, ਸਤਵਿੰਦਰ ਟੌਹੜਾ ਤੇ ਜਸਮੇਰ ਲਾਛੜੂ ਹਾਜ਼ਰ ਸਨ।