ਪੰਜਾਬ ਤੋਂ ਇਸ ਸਮੇਂ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਬਾਪੂ ਸੂਰਤ ਸਿੰਘ ਖਾਲਸਾ ਨੇ ਫਿਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਆਰ-ਪਾਰ ਦੀ ਲੜਾਈ ਹੋਵੇਗੀ।
ਦੱਸ ਦਈਏ ਕਿ ਬਾਪੂ ਸੂਰਤ ਸਿੰਘ ਖਾਲਸਾ ਪਹਿਲਾਂ ਵੀ ਭੁੱਖ ਹੜਤਾਲ ਤੋੜ ਚੁੱਕੇ ਸਨ। ਉਨ੍ਹਾਂ ਕਿਹਾ ਕਿ ਅੰਤਿਮ ਰਸਮਾਂ ਲਈ ਉਨ੍ਹਾਂ ਨੂੰ ਇਨਸਾਫ ਮੋਰਚੇ ‘ਚ ਭੇਜਿਆ ਜਾਵੇ। ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਇਸ ਸੰਘਰਸ਼ ਦਾ ਹਿੱਸਾ ਬਣੇ ਬਾਪੂ ਸੂਰਤ ਸਿੰਘ ਖ਼ਾਲਸਾ ਮੁੜ ਤੋਂ ਭੁੱਖ ਹੜਤਾਲ ‘ਤੇ ਬੈਠ ਗਏ ਹਨ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਉਨ੍ਹਾਂ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ।
ਬਾਪੂ ਸੂਰਤ ਸਿੰਘ ਖਾਲਸਾ ਨੇ ਅੰਨ ਪੂਰੀ ਤਰ੍ਹਾਂ ਤਿਆਗ ਦਿੱਤਾ ਹੈ। ਉਨ੍ਹਾ ਕਿਹਾ ਕਿ ਹੁਣ ਉਹ ਆਖਰੀ ਸਾਹ ਤੱਕ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਸੰਘਰਸ਼ ਕਰਦੇ ਰਹਿਣਗੇ ਅਤੇ ਜਦੋਂ ਤੱਕ ਉਨ੍ਹਾ ਅੰਦਰ ਆਖਰੀ ਸਾਂਹ ਹੈ ਉਹ ਲੜਦੇ ਰਹਿਣਗੇ।