India News

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਮਗਰੋਂ ਮਾਪਿਆਂ ਦਾ ਪਹਿਲਾ ਬਿਆਨ ਆਇਆ ਸਾਹਮਣੇ

ਆਖ਼ਰਕਾਰ 36 ਦਿਨ ਬਾਅਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਹੋ ਗਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਪੁਲਿਸ ਦਾ ਆਪ੍ਰੇਸ਼ਨ ਅੰਮ੍ਰਿਤਪਾਲ ਵੀ ਖ਼ਤਮ ਹੋ ਗਿਆ ਹੈ। ਇਸ ਵੱਡੇ ਆਪ੍ਰੇਸ਼ਨ ਬਾਰੇ ਆਈਜੀ ਸੁਖਚੈਨ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ।

ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ, “ਮੇਰੇ ਪੁੱਤਰ, ਸਿੱਖ ਸੰਗਤ ਦੇ ਮਿਸ਼ਨ ਨੂੰ ਅੱਗੇ ਵਧਾਇਆ ਜਾਣਾ ਚਾਹੀਦਾ ਹੈ। ਮੇਰਾ ਬੇਟਾ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਲੜਾਈ ਲੜ ਰਿਹਾ ਹੈ। ਸਾਨੂੰ ਟੀਵੀ ਨਿਊਜ਼ ਤੋਂ ਜਾਣਕਾਰੀ ਮਿਲੀ ਅਤੇ ਉਹ ਆਪਣੇ ਪਰਿਵਾਰ ਦੇ ਸੰਪਰਕ ਵਿੱਚ ਨਹੀਂ ਸੀ। ਮੀਡੀਆ ਵਿੱਚ ਜੋ ਤਸਵੀਰਾਂ ਸਾਹਮਣੇ ਆਈਆਂ ਹਨ, ਉਹ ਸਪੱਸ਼ਟ ਨਹੀਂ ਹਨ। ਉਹ ਅੱਜ ਵੀ ਸਿੱਖ ਪਹਿਰਾਵਾ ਪਾਉਂਦਾ ਹੈ। ਮੈਂ ਉਨ੍ਹਾਂ ਸਾਰਿਆਂ ਦੇ ਨਾਲ ਹਾਂ ਜਿਨ੍ਹਾਂ ਨੂੰ ਪੰਜਾਬ ਪੁਲਿਸ ਨੇ ਪ੍ਰੇਸ਼ਾਨ ਕੀਤਾ ਸੀ।”

ਨਾਲ ਹੀ ਅੱਗੇ ਬੋਲਦਿਆਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਕਿ ਉਹ ਹੁਣ ਕਾਨੂੰਨ ਦਾ ਸਹਾਰਾ ਲੈਣਗੇ ਤੇ ਉਨ੍ਹਾਂ ਦਾ ਕੇਸ ਹੁਣ ਅਦਾਲਤ ਵਿੱਚ ਲੜਿਆ ਜਾਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਅੰਮ੍ਰਿਤਪਾਲ ਦੇ ਸੰਪਰਕ ‘ਚ ਨਹੀਂ ਸੀ, ਪਰ ਹੁਣ ਉਹ ਡਿਬਰੁਗੜ੍ਹ ਜੇਲ੍ਹ ‘ਚ ਅੰਮ੍ਰਿਤਪਾਲ ਨੂੰ ਮਿਲਣ ਜ਼ਰੂਰ ਜਾਣਗੇ।

ਮਾਤਾ ਨੇ ਕਿਹਾ – ਸਿੱਖੀ ਸਰੂਪ ‘ਚ ਵੇਖ ਮੈਨੂੰ ਖੁਸ਼ੀ

ਇਸ ਦੌਰਾਨ ਜਦੋਂ ਐਤਵਾਰ ਨੂੰ ਹੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਨਾਲ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਬਾਰੇ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੇਰੇ ਬੇਟੇ ਨੇ ਸ਼ੇਰਾਂ ਵਾਂਗ ਖੁਦ ਗ੍ਰਿਫ਼ਤਾਰੀ ਦਿੱਤੀ ਹੈ। ਅਤੇ ਉਸ ਨੂੰ ਸਿੱਖੀ ਸਰੂਪ ‘ਚ ਤੇ ਚੜਦੀ ਕਲਾਂ ‘ਚ ਵੇਖ ਚੰਗਾ ਲੱਗਿਆ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਪੰਜਾਬ ਪੁਲਸ ਨੇ ਸ਼ਹਿਰ ਦੇ ਕਈ ਰੇਲਵੇ ਸਟੇਸ਼ਨਾਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ‘ਚ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਲਗਾ ਕੇ ਯੋਗ ਇਨਾਮ ਦੇਣ ਦਾ ਐਲਾਨ ਵੀ ਕੀਤਾ ਸੀ। ਪਰ ਐਤਵਾਰ 23 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ਨੂੰ ਪਿੰਡ ਰੋਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ।

ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਪਿੰਡ ਰੋਡੇ ਦੇ ਗੁਰਦੁਆਰਾ ਸਾਹਿਬ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਗ੍ਰਿਫਤਾਰੀ ਦੀ ਜਾਣਕਾਰੀ ਦਿੱਤੀ। ਜਿਕਰਯੋਗ ਹੈ ਕਿ ਅਜਨਾਲਾ ਕਾਂਡ ਤੋਂ ਬਾਅਦ ਪੁਲਿਸ ਵੱਲੋਂ ਕਈ ਗਵਾਹਾਂ ਨੂੰ ਗ੍ਰਿਫਤਾਰ ਕਰਨ ਲਈ ਅੰਮ੍ਰਿਤਪਾਲ ਦੀ ਛਾਪੇਮਾਰੀ ਕੀਤੀ ਜਾ ਰਹੀ ਸੀ। ਅੰਮ੍ਰਿਤਪਾਲ ਸਿੰਘ ਦੇ ਕਈ ਸਾਥੀ ਪਹਿਲਾਂ ਹੀ ਗ੍ਰਿਫ਼ਤਾਰ ਕਰਕੇ ਡਿਬਰੂਗੜ੍ਹ ਜੇਲ੍ਹ ਭੇਜੇ ਜਾ ਚੁੱਕੇ ਹਨ।

Video