Global News India News

ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਸੁਮੇਧ ਸੈਣੀ ਖਿਲਾਫ਼ 2400 ਪੇਜ਼ ਦਾ ਸਪਲੀਮੈਂਟਰੀ ਚਲਾਨ ਪੇਸ਼

ਐਲ ਕੇ ਯਾਦਵ ਏਡੀਜੀਪੀ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਕੋਟਕਪੂਰਾ ਗੋਲੀ ਕਾਂਡ ਵਿੱਚ 2400 ਤੋਂ ਵੱਧ ਪੰਨਿਆਂ (ਦੋ ਹਜ਼ਾਰ ਚਾਰ ਸੌ ਪੰਨਿਆਂ) ਦਾ ਇੱਕ ਹੋਰ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਵਿੱਚ ਐਲ ਕੇ ਯਾਦਵ ਏਡੀਜੀਪੀ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਸੁਖਬੀਰ ਸਿੰਘ ਬਾਦਲ ਤਤਕਾਲੀ ਗ੍ਰਹਿ ਮੰਤਰੀ ਅਤੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਲਾਨ U/S 173(8) ਪੇਸ਼ ਕੀਤਾ ਗਿਆ ਹੈ।

ਚਾਰਜਸ਼ੀਟ ਵਿੱਚ  ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਗ੍ਰਹਿ ਮੰਤਰੀ, ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪਰਮ ਰਾਜ ਸਿੰਘ ਉਮਰਾਨਗਲ , ਚਰਨਜੀਤ ਸ਼ਰਮਾ, ਅਮਰ ਸਿੰਘ ਚਾਹਲ, ਸੁਖਮੰਦਰ ਮਾਨ ਖਿਲਾਫ ਚਲਾਨ ਪੇਸ਼ ਕੀਤਾ ਗਿਆ ਹੈ।  ਫਰੀਦਕੋਟ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ। ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਇਲਾਕਾ ਮੈਜਿਸਟ੍ਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਫਰੀਦਕੋਟ ਦੀਆਂ ਜ਼ਿਲ੍ਹਾ ਅਦਾਲਤਾਂ ਵਿੱਚ ਪੇਸ਼ ਕੀਤਾ ਗਿਆ।

Video