India News

ਸੀਐਮ ਭਗਵੰਤ ਮਾਨ ਸ਼ਹੀਦ ਜਵਾਨਾਂ ਦੇ ਘਰ ਜਾ ਕੇ ਸੌਂਪੇ ਇੱਕ-ਇੱਕ ਕਰੋੜ ਦੇ ਚੈੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਣਛ ’ਚ ਅਤਿਵਾਦੀ ਹਮਲੇ ਵਿੱਚ ਸ਼ਹੀਦ ਹੋਏ ਬਟਾਲਾ ਦੇ ਪਿੰਡ ਤਲਵੰਡੀ ਭਰਥਵਾਲ ਦੇ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਮਾਨ ਨੇ ਟਵੀਟ ਕਰਦਿਆਂ ਕਿਹਾ ਕਿਹਾ ਕਿ ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਸ਼ਹੀਦ ਦੇ ਸ਼ਰਧਾ ਦੇ ਫੁੱਲ ਭੇਟ ਕੀਤੇ। 

ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਦੇ ਤੌਰ ’ਤੇ ਸ਼ਹੀਦ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਉਪਰ ਪੰਜਾਬ ਤੇ ਦੇਸ਼ ਨੂੰ ਮਾਣ ਹੈ। ਇਸ ਮੌਕੇ ਉਨ੍ਹਾਂ ਨਾਲ ਡੀਸੀ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਸਣੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।

ਇਸੇ ਤਰ੍ਹਾਂ ਸੀਐਮ ਮਾਨ ਨੇ ਜੰਮੂ ਅੱਤਵਾਦੀ ਹਮਲੇ ‘ਚ ਸ਼ਹੀਦ ਮੋਗਾ ਜ਼ਿਲ੍ਹੇ ਦੇ ਜਵਾਨ ਕੁਲਵੰਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਸਰਕਾਰ ਵੱਲੋਂ ਵਿੱਤੀ ਸਹਾਇਤਾ ਦੇ ਤੌਰ ‘ਤੇ ਇੱਕ ਕਰੋੜ ਰੁਪਏ ਦਾ ਚੈੱਕ ਭੇਟ ਕੀਤਾ। ਉਨ੍ਹਾਂ ਨੇ ਭਵਿੱਖ ‘ਚ ਵੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਦੱਸ ਦਈਏ ਕਿ ਸ਼ਹੀਦ ਕੁਲਵੰਤ ਸਿੰਘ ਦੇ ਪਿਤਾ ਜੀ ਵੀ ਕਾਰਗਿਲ ਦੀ ਜੰਗ ਦੌਰਾਨ ਦੇਸ਼ ਦੀ ਰਾਖੀ ਕਰਦੇ ਸ਼ਹੀਦ ਹੋਏ ਸੀ।

Video