ਦੇਸ਼ ਦੇ ਸਭ ਤੋਂ ਉਮਰਦਰਾਜ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ। ਪੰਜ ਵਾਰ ਦੇ ਮੁੱਖ ਮੰਤਰੀ ਦਾ ਬੇਹੱਦ ਗਮਗੀਨ ਮਾਹੌਲ ਵਿੱਚ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੇ ਬਾਗ ’ਚ ਵਿਸ਼ੇਸ਼ ਤੌਰ ’ਤੇ ਬਣਾਈ ਗਈ ਥਾਂ ’ਤੇ ਅੰਤਿਮ ਸੰਸਕਾਰ ਕੀਤਾ ਗਿਆ।
ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪਹੁੰਚੇ ਸਨ। ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਦਾ ਬੜਾ ਆਦਰ ਤੇ ਸਤਿਕਾਰ ਕਰਦੇ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਦੇਣ ਦੇਸ਼ ਭੁਲਾ ਨਹੀਂ ਸਕਦਾ। ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਆਪਣੀ ਸਾਂਝ ਤੇ ਬਿਤਾਏ ਪਲਾਂ ਦੇ ਕੁਝ ਕਿੱਸੇ ਬਿਆਨ ਕੀਤੇ ਹਨ…