ਨਵੀਂ ਦਿੱਲੀ- ਭਾਰਤੀ ਮਹਿਲਾ ਅੰਡਰ-19 ਟੀਮ ਨੇ ਦੱਖਣੀ ਅਫਰੀਕਾ ਵਿੱਚ ਖੇਡੇ ਜਾ ਰਹੇ ਵਿਸ਼ਵ ਕੱਪ ਵਿੱਚ ਜਿੱਤ ਦਰਜ ਕਰਕੇ ਇਤਿਹਾਸ ਰਚ ਦਿੱਤਾ ਹੈ। ਮਾਰੂ ਗੇਂਦਬਾਜ਼ੀ ਦੇ ਦਮ ‘ਤੇ ਫਾਈਨਲ ‘ਚ ਟੀਮ ਇੰਡੀਆ ਨੇ ਇੰਗਲੈਂਡ ਦੀ ਟੀਮ ਨੂੰ ਸਿਰਫ 68 ਦੌੜਾਂ ‘ਤੇ ਢੇਰ ਕਰ ਦਿੱਤਾ। ਇਸ ਤੋਂ ਬਾਅਦ 14ਵੇਂ ਓਵਰ ‘ਚ 3 ਵਿਕਟਾਂ ਦੇ ਨੁਕਸਾਨ ‘ਤੇ ਇਸ ਛੋਟੇ ਸਕੋਰ ਨੂੰ ਹਾਸਲ ਕਰਕੇ ਵਿਸ਼ਵ ਕੱਪ ਟਰਾਫੀ ‘ਤੇ ਕਬਜ਼ਾ ਕਰ ਲਿਆ।
ਟਾਸ ਹਾਰਨ ਤੋਂ ਬਾਅਦ ਇੰਗਲੈਂਡ ਦੀ ਟੀਮ ਨੂੰ ਭਾਰਤ ਖਿਲਾਫ ਬੱਲੇਬਾਜ਼ੀ ਕਰਨ ਲਈ ਮਜਬੂਰ ਹੋਣਾ ਪਿਆ। ਸ਼ੈਫਾਲੀ ਵਰਮਾ ਦੀ ਸਟੀਕ ਰਣਨੀਤੀ ਦੇ ਸਾਹਮਣੇ ਗੇਂਦਬਾਜ਼ਾਂ ਨੇ ਤਿੱਖੀ ਗੇਂਦਬਾਜ਼ੀ ਕਰਦੇ ਹੋਏ ਇੰਗਲਿਸ਼ ਟੀਮ ਨੂੰ ਸਿਰਫ 68 ਦੌੜਾਂ ‘ਤੇ ਚਿੱਤ ਕਰ ਦਿੱਤਾ।