ਸ਼ੱਕੀ ਗਤੀਵਿਧੀਆਂ ਨੂੰ ਵੇਖਦੇ ਹੋਏ ਪਠਾਨਕੋਟ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ ਦੇ ਸਰਹੱਦੀ ਇਲਾਕੇ ਵਿੱਚ ਸ਼ੱਕੀ ਵਿਅਕਤੀ ਦਿੱਸਣ ਤੋਂ ਬਾਅਦ ਚੌਕਸੀ ਵਧਾ ਦਿੱਤੀ ਗਈ ਹੈ। ਆਰਮੀ ਖੇਤਰ ਦੇ ਸਾਰੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।
ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਹੈ ਕਿ ਇਥੇ ਪਹਾੜੀ ਪੁਰ ਪਿੰਡ ਨੇੜੇ ਪਾਕਿਸਤਾਨ ਵਾਲੇ ਪਾਸੇ ਕੁਝ ਲੋਕ ਕਣਕ ਵੱਢ ਰਹੇ ਸਨ, ਇਸ ਦੌਰਾਨ ਬਾਰਡਰ ਨੇੜੇ ਸ਼ੱਕੀ ਸਰਗਮੀਆਂ ਵੇਖੀਆਂ ਗਈਆਂ।