Global News India News

ਕਿਰਨਦੀਪ ਕੌਰ ਨੇ ਡਿਬਰੂਗੜ੍ਹ ਜੇਲ੍ਹ ਵਿਚ ਕੀਤੀ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ

ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਲਈ ਉਸ ਦੀ ਪਤਨੀ ਕਿਰਨਦੀਪ ਕੌਰ ਆਸਾਮ ਦੇ ਡਿਬਰੂਗੜ੍ਹ (Kirandeep Kaur met Amritpal) ਪਹੁੰਚੀ ਹੈ। ਪ੍ਰਸ਼ਾਸਨ ਨੇ ਉਸ ਦੇ ਪਰਿਵਾਰ ਨੂੰ ਮੁਲਾਕਾਤ ਦੀ ਇਜਾਜ਼ਤ ਦੇ ਦਿੱਤੀ ਸੀ। ਇਸ ਮੌਕੇ ਦੀਪਕ ਕਲਸੀ ਦੀ ਪਤਨੀ ਸਮੇਤ ਹੋਰ ਪਰਿਵਾਰ ਮੈਂਬਰ ਵੀ ਪੁੱਜੇ ਹਨ। ਦੱਸ ਦਈਏ ਕਿ ਅੰਮ੍ਰਿਤਪਾਲ ਨੂੰ ਆਸਾਮ ਦੇ ਡਿਬਰੂਗੜ੍ਹ ਜੇਲ੍ਹ ਰੱਖਿਆ ਗਿਆ ਹੈ।

 ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਅੱਜ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਆਪਣੇ ਪਤੀ ਨੂੰ ਮਿਲਣ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੀ ਹੈ। ਉਨ੍ਹਾਂ ਦੇ ਨਾਲ ਦਲਜੀਤ ਸਿੰਘ ਕਲਸੀ ਦੀ ਪਤਨੀ ਅਤੇ ਉਸ ਦਾ ਪੁੱਤਰ ਸਿਮਰਜੀਤ ਕਲਸੀ ਵੀ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ ਹਨ। ਪ੍ਰਸ਼ਾਸਨ ਨੇ ਉਸ ਦੇ ਪਰਿਵਾਰ ਨੂੰ ਮੁਲਾਕਾਤ ਦੀ ਇਜਾਜ਼ਤ ਦਿੱਤੀ ਸੀ। ਅੰਮ੍ਰਿਤਪਾਲ ਨੂੰ ਆਸਾਮ ਦੇ ਡਿਬਰੂਗੜ੍ਹ ਜੇਲ੍ਹ (Dibrugarh Jail) ਰੱਖਿਆ ਗਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਅੰਮ੍ਰਿਤਸਰ ਹਵਾਈ ਅੱਡੇ ਉਤੇ ਰੋਕ ਲਿਆ ਸੀ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਲੰਡਨ ਜਾਣ ਲਈ ਅੰਮ੍ਰਿਤਸਰ ਹਵਾਈ ਅੱਡੇ ਉਤੇ ਪੁੱਜੀ ਸੀ। ਇਸ ਦੌਰਾਨ ਪੁਲਿਸ ਨੇ ਉਸ ਨੂੰ ਰੋਕ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਕਾਬਿਲੇਗੌਰ ਹੈ ਕਿ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਦਾ ਵਿਆਹ ਬੀਤੀ 10 ਫਰਵਰੀ ਨੂੰ ਅੰਮ੍ਰਿਤਪਾਲ ਸਿੰਘ ਨਾਲ ਹੋਇਆ ਸੀ। ਕਿਰਨਦੀਪ ਮੂਲ ਰੂਪ ਤੋਂ ਜਲੰਧਰ ਦੇ ਪਿੰਡ ਕੁਲਾਰਾਂ ਦੀ ਰਹਿਣ ਵਾਲੀ ਹੈ ਪਰ ਕਾਫੀ ਸਾਲ ਪਹਿਲਾਂ ਉਸਦਾ ਪਰਿਵਾਰ ਇੰਗਲੈਂਡ ਸ਼ਿਫਟ ਹੋ ਗਿਆ ਸੀ। ਹੁਣ ਉਹ ਉਥੋਂ ਦੀ ਨਾਗਰਿਕ ਹੈ।

Video