India News

ਕੇਰਲ ‘ਚ ਹਾਊਸਬੋਟ ਡੁੱਬਣ ਨਾਲ 15 ਲੋਕਾਂ ਦੀ ਹੋਈ ਮੌਤ, ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ

ਕੇਰਲ ਦੇ ਮਲਪੁਰਮ ਜ਼ਿਲ੍ਹੇ ਦੇ ਤਨੂਰ ਖੇਤਰ ਵਿੱਚ ਓਟੂਮਪੁਰਮ ਨੇੜੇ ਐਤਵਾਰ (7 ਮਈ) ਸ਼ਾਮ ਨੂੰ ਇੱਕ ਹਾਊਸਬੋਟ ਡੁੱਬ ਗਈ। ਕਿਸ਼ਤੀ ‘ਚ ਸਵਾਰ ਬੱਚਿਆਂ ਸਮੇਤ 15 ਲੋਕਾਂ ਦੀ ਮੌਤ ਹੋ ਗਈ। ਮੌਕੇ ‘ਤੇ ਬਚਾਅ ਕਾਰਜ ਜਾਰੀ ਹੈ। ਨਿਊਜ਼ ਏਜੰਸੀ ਏਐਨਆਈ ਨੂੰ ਇਸ ਦੀ ਪੁਸ਼ਟੀ ਕਰਦੇ ਹੋਏ ਕੇਰਲ ਦੇ ਮੰਤਰੀ ਵੀ ਅਬਦੁਰਹਿਮਾਨ ਨੇ ਕਿਹਾ ਕਿ ਕਿਸ਼ਤੀ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 15 ਹੋ ਗਈ ਹੈ।

ਇਸ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਪੀਐਮ ਨੇ ਟਵੀਟ ਕੀਤਾ ਕਿ ਕੇਰਲ ਦੇ ਮਲਪੁਰਮ ਵਿੱਚ ਕਿਸ਼ਤੀ ਹਾਦਸੇ ਵਿੱਚ ਲੋਕਾਂ ਦੀ ਮੌਤ ਤੋਂ ਮੈਂ ਦੁਖੀ ਹਾਂ। ਦੁਖੀ ਪਰਿਵਾਰਾਂ ਨਾਲ ਹਮਦਰਦੀ। PMNRF ਤੋਂ 2 ਲੱਖ ਰੁਪਏ ਐਕਸ-ਗ੍ਰੇਸ਼ੀਆ ਵਜੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਦਿੱਤੇ ਜਾਣਗੇ।

ਪੁਲਿਸ ਨੇ ਦੱਸਿਆ ਕਿ ਹਾਦਸੇ ਵਾਲੀ ਥਾਂ ਤੋਂ ਮਿਲੀ ਮੁੱਢਲੀ ਜਾਣਕਾਰੀ ਅਨੁਸਾਰ ਕਿਸ਼ਤੀ ‘ਤੇ 25 ਦੇ ਕਰੀਬ ਯਾਤਰੀ ਸਵਾਰ ਸਨ, ਜਿਨ੍ਹਾਂ ‘ਚੋਂ 15 ਦੀ ਮੌਤ ਹੋ ਗਈ ਜਦਕਿ ਕਈ ਲੋਕਾਂ ਨੂੰ ਨੇੜਲੇ ਨਿੱਜੀ ਅਤੇ ਸਰਕਾਰੀ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਹ ਘਟਨਾ ਸ਼ਾਮ ਕਰੀਬ 7 ਵਜੇ ਵਾਪਰੀ।

ਬਚਾਅ ਕਾਰਜ ਜਾਰੀ

ਪੁਲਿਸ ਨੇ ਇਹ ਵੀ ਦੱਸਿਆ ਕਿ ਕਈ ਐਂਬੂਲੈਂਸਾਂ, ਫਾਇਰ ਬ੍ਰਿਗੇਡ ਕਰਮਚਾਰੀਆਂ ਅਤੇ ਵਾਲੰਟੀਅਰਾਂ ਨਾਲ ਬਚਾਅ ਕਾਰਜ ਜਾਰੀ ਹਨ। ਉਨ੍ਹਾਂ ਦੱਸਿਆ ਕਿ ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਡੁੱਬੀ ਕਿਸ਼ਤੀ ਨੂੰ ਕਿਨਾਰੇ ‘ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੇਰਲ ਦੇ ਸੈਰ-ਸਪਾਟਾ ਮੰਤਰੀ ਮੁਹੰਮਦ ਰਿਆਸ ਕੋਝੀਕੋਡ ਤੋਂ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ

Video