ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੈਰੀਟੇਜ ਸਟ੍ਰੀਟ ‘ਚ ਅੱਜ ਫਿਰ ਧਮਾਕਾ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਇਹ ਧਮਾਕਾ ਸਵੇਰ ਵੇਲੇ 6 ਵਜੇ ਹੋਇਆ। ਘਟਨਾ ਸਥਾਨ ‘ਤੇ ਪੁਲਿਸ ਕਮਿਸ਼ਨਰ ਤੇ ਪੁਲਿਸ ਅਧਿਕਾਰੀ ਮੌਜੂਦ ਹਨ। ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਬੰਬ ਸਕੂਐਡ ਤੇ ਫੋਰੈਂਸਿਕ ਟੀਮ ਮੌਕੇ ‘ਤੇ ਮੌਜੂਦ ਹੈ।ਧਮਾਕੇ ਨਾਲ ਸ਼ਰਧਾਲੂਆਂ ਦੇ ਮਨ ‘ਚ ਦਹਿਸ਼ਤ ਦਾ ਮਾਹੌਲ ਹੈ।
ਫੋਰੈਂਸਿਕ ਟੀਮ ਦੇ ਮੈਂਬਰਾਂ ਨੇ ਕਈ ਸੈਂਪਲ ਲਏ ਹਨ। ਜਿੱਥੇ ਧਮਾਕਾ ਹੋਇਆ, ਉੱਥੇ ਇੱਕ ਕਾਰ ਵੀ ਖੜ੍ਹੀ ਸੀ, ਜਿਸ ਦੇ ਸ਼ੀਸ਼ੇ ਟੁੱਟ ਗਏ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਹਾਸਲ ਕਰਨ ਵਿੱਚ ਲੱਗੀ ਹੋਈ ਹੈ। ਫਿਲਹਾਲ ਪੁਲਿਸ ਇਸ ਘਟਨਾ ਨੂੰ ਵਿਸਫੋਟਕ ਹੋਣ ਤੋਂ ਸਾਫ਼ ਇਨਕਾਰ ਕਰ ਰਹੀ ਹੈ। ਡੀਸੀਪੀ ਪਰਮਿੰਦਰ ਸਿੰਘ ਭੰਡਾਲ ਵੀ ਹੈਰੀਟੇਜ ਸਟਰੀਟ ’ਤੇ ਜਾਂਚ ਲਈ ਮੌਕੇ ’ਤੇ ਪੁੱਜੇ। ਇਸ ਦੇ ਨਾਲ ਹੀ ਡੀਜੀਪੀ ਪੰਜਾਬ ਗੌਰਵ ਯਾਦਵ ਵੀ ਮੌਕੇ ‘ਤੇ ਪਹੁੰਚੇ।
ਡੀਜੀਪੀ ਗੌਰਵ ਯਾਦਵ ਨੇ ਸਾਫ਼ ਕਿਹਾ ਹੈ ਕਿ ਇਸ ਮਾਮਲੇ ਵਿੱਚ ਅੱਤਵਾਦੀ ਐਂਗਲ ਸਾਹਮਣੇ ਨਹੀਂ ਆਇਆ ਹੈ।ਇਹ ਕਿਸੇ ਸ਼ਰਾਰਤੀ ਅਨਸਰ ਦਾ ਕੰਮ ਜਾਪਦਾ ਹੈ।ਧਮਾਕਾ ਘੱਟ ਸਮਰੱਥਾ ਦਾ ਸੀ।ਦੋਵਾਂ ਘਟਨਾਵਾਂ ਵਿੱਚ ਕੋਈ ਡੈਟੋਨੇਟਰ ਬਰਾਮਦ ਨਹੀਂ ਹੋਇਆ ਹੈ।
.jpg)
.jpg)
ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਇਸ ਜਗ੍ਹਾ ਨੂੰ ਪਹਿਲਾਂ ਵੀ ਆਵਾਜਾਈ ਲਈ ਬੰਦ ਕਰ ਦਿੱਤਾ ਸੀ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ, ਜਾਂਚ ਜਾਰੀ ਹੈ। ਮੌਕੇ ‘ਤੇ ਪਹੁੰਚੀ ਫੋਰੈਂਸਿਕ ਟੀਮ ਦੇ ਅਧਿਕਾਰੀਆਂ ਨੇ ਸੈਂਪਲ ਲੈ ਲਏ ਹਨ। ਧਮਾਕਾ ਸ਼ਨੀਵਾਰ ਦੇਰ ਰਾਤ ਦੀ ਘਟਨਾ ਤੋਂ 200 ਮੀਟਰ ਦੀ ਦੂਰੀ ‘ਤੇ ਹੋਇਆ।