ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁਖੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸ਼ੁੱਕਰਵਾਰ ਦੁਪਹਿਰ ਨੂੰ ਸੀਜੇਐਮ ਆਸ਼ੀਸ਼ ਸਾਲਦੀ ਦੀ ਅਦਾਲਤ ਵਿੱਚ ਪੇਸ਼ ਹੋਏ।
ਸਾਲ 2020 ਵਿੱਚ ਬਿਆਸ ਥਾਣੇ ਵਿੱਚ ਸੁਖਬੀਰ ਬਾਦਲ, ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਸਮੇਤ ਕਈ ਅਕਾਲੀ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਦੋਸ਼ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਘਟਨਾ ਸਮੇਂ ਬਿਆਸ ਦਰਿਆ ‘ਤੇ ਪਹੁੰਚ ਕੇ ਮਾਈਨਿੰਗ ਨੂੰ ਰੋਕ ਦਿੱਤਾ ਸੀ ਅਤੇ ਉਥੇ ਮੌਜੂਦ ਅਧਿਕਾਰੀਆਂ ਨਾਲ ਦੁਰਵਿਵਹਾਰ ਵੀ ਕੀਤਾ ਸੀ।
ਘਟਨਾ ਸਮੇਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ। ਪੁਲਿਸ ਨੇ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਅਤੇ ਸਰਕਾਰੀ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਵਿੱਚ ਸਾਰਿਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।
ਹੁਣ ਅਦਾਲਤ ਨੇ ਅਗਲੀ ਤਰੀਕ 29 ਮਈ ਤੈਅ ਕੀਤੀ ਹੈ। ਪੇਸ਼ੀ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਮਾਨ ਸਰਕਾਰ ਅੱਜ ਹਰ ਕਿਸੇ ਨਾਲ ਧੱਕਾ ਕਰ ਰਹੀ ਹੈ।