International News

ਅਮਰੀਕਾ ਦੇ ਨਿਊ ਮੈਕਸੀਕੋ ‘ਚ ਹੋਈ ਗੋਲ਼ੀਬਾਰੀ, ਹਮਲੇ ‘ਚ ਤਿੰਨ ਲੋਕਾਂ ਦੀ ਮੌਤ

 ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਨਿਊ ਮੈਕਸੀਕੋ ਦੇ ਫਾਰਮਿੰਗਟਨ ‘ਚ ਗੋਲੀਬਾਰੀ ‘ਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਏਪੀ ਸਮਾਚਾਰ ਏਜੰਸੀ ਨੇ ਪੁਲਿਸ ਦੇ ਹਵਾਲੇ ਨਾਲ ਕਿਹਾ ਕਿ ਗੋਲੀਬਾਰੀ ਵਿਚ ਸ਼ੱਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਗੋਲ਼ੀਬਾਰੀ ‘ਚ ਤਿੰਨ ਲੋਕਾਂ ਦੀ ਮੌਤ

ਪੁਲਿਸ ਨੇ ਮ੍ਰਿਤਕਾਂ ਦੇ ਨਾਂ ਨਹੀਂ ਦੱਸੇ

ਪੁਲਿਸ ਨੇ ਮਾਰੇ ਗਏ ਜਾਂ ਜ਼ਖ਼ਮੀਆਂ ਦੇ ਨਾਂ ਨਹੀਂ ਦੱਸੇ ਅਤੇ ਨਾ ਹੀ ਗੋਲੀਬਾਰੀ ਦਾ ਕਾਰਨ ਦੱਸਿਆ। ਪੁਲਿਸ ਨੇ ਕਿਹਾ ਕਿ ਸ਼ੱਕੀ ਦੀ ਪਛਾਣ ਅਣਜਾਣ ਹੈ ਅਤੇ ਇਸ ਸਮੇਂ ਕੋਈ ਹੋਰ ਖ਼ਤਰਾ ਨਹੀਂ ਹੈ। ਇਸ ਦੇ ਨਾਲ ਹੀ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸ਼ਹਿਰ ਦੇ ਸਕੂਲਾਂ ਦੇ ਬਾਹਰ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

ਘਟਨਾ ਦੀ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ ਜਾਂਚ

ਸੈਨ ਜੁਆਨ ਕਾਉਂਟੀ ਸ਼ੈਰਿਫ ਦੇ ਦਫਤਰ ਦੇ ਅਧਿਕਾਰੀ ਮੇਗਨ ਮਿਸ਼ੇਲ ਨੇ ਕਿਹਾ ਕਿ ਘਟਨਾ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਇਸ ਮਾਮਲੇ ਵਿਚ ਜ਼ਿਆਦਾ ਜਾਣਕਾਰੀ ਨਹੀਂ ਹੈ। ਤੁਹਾਨੂੰ ਦੱਸ ਦੇਈਏ ਕਿ ਫਾਰਮਿੰਗਟਨ ਸ਼ਹਿਰ ਨਿਊ ​​ਮੈਕਸੀਕੋ ਦੇ ਉੱਤਰ-ਪੱਛਮ ਵਿੱਚ ਸਥਿਤ ਹੈ, ਜਿਸ ਦੀ ਆਬਾਦੀ ਲਗਪਗ 50,000 ਹੈ।

Video