International News

ਮਹਾਰਾਣੀ ਐਲਿਜ਼ਾਬੇਥ-II ਦੇ ਅੰਤਿਮ ਸੰਸਕਾਰ ’ਚ 20 ਕਰੋੜ US ਡਾਲਰ ਹੋਏ ਖਰਚ

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-II ਦੇ ਅੰਤਿਮ ਸੰਸਕਾਰ ‘ਚ ਸਰਕਾਰ ਨੂੰ ਅਨੁਮਾਨਿਤ 16.2 ਕਰੋੜ ਪੌਂਡ (ਲਗਭਗ 20 ਕਰੋੜ ਅਮਰੀਕੀ ਡਾਲਰ) ਦਾ ਖਰਚਾ ਆਇਆ ਹੈ। ਵਿੱਤ ਵਿਭਾਗ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮਹਾਰਾਣੀ ਦਾ ਪਿਛਲੇ ਸਾਲ 19 ਸਤੰਬਰ ਨੂੰ ਰਾਜਕੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ ਸੀ, ਜੋ 1965 ਵਿੱਚ ਸਾਬਕਾ ਪ੍ਰਧਾਨ ਮੰਤਰੀ ਵਿੰਸਟਨ ਚਰਚਿਲ ਦੇ ਅੰਤਿਮ ਸੰਸਕਾਰ ਤੋਂ ਬਾਅਦ ਦੇਸ਼ ‘ਚ ਪਹਿਲਾ ਮਾਮਲਾ ਸੀ। ਮਹਾਰਾਣੀ ਐਲਿਜ਼ਾਬੇਥ-II ਦਾ 8 ਸਤੰਬਰ 2022 ਨੂੰ ਦਿਹਾਂਤ ਹੋ ਗਿਆ ਸੀ।

ਮਹਾਰਾਣੀ ਦੇ ਦਿਹਾਂਤ ਤੋਂ ਬਾਅਦ 10 ਦਿਨ ਦਾ ਰਾਸ਼ਟਰੀ ਸ਼ੋਕ ਰੱਖਿਆ ਗਿਆ ਸੀ ਅਤੇ ਉਨ੍ਹਾਂ ਦੇ ਅੰਤਿਮ ਸੰਸਕਾਰ ‘ਚ ਕਈ ਦੇਸ਼ਾਂ ਦੇ ਨੇਤਾਵਾਂ ਅਤੇ ਪਤਵੰਤੇ ਲੋਕਾਂ ਨੇ ਭਾਗ ਲਿਆ ਸੀ। ਸੰਸਦ ‘ਚ ਵੀਰਵਾਰ ਨੂੰ ਦਿੱਤੇ ਗਏ ਇਕ ਲਿਖਤੀ ਬਿਆਨ ‘ਚ ਇਸ ਖਰਚੇ ਦੀ ਜਾਣਕਾਰੀ ਦਿੱਤੀ ਗਈ ਹੈ।

ਵਿੱਤ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸਰਕਾਰ ਦੀ ਪ੍ਰਾਥਮਿਕਤਾ ਸਨਮਾਨ ਨਾਲ ਅੰਤਿਮ ਸੰਸਕਾਰ ਨੂੰ ਸੁਚਾਰੂ ਢੰਗ ਨਾਲ ਕਰਵਾਉਣਾ ਅਤੇ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।

Video