India News

ਸਰਕਾਰੀ ਮੁਲਾਜ਼ਮਾਂ ਨੂੰ ਮਿਲਿਆ ਵੱਡਾ ਤੋਹਫਾ ! ਪੰਜਾਬ ਸਰਕਾਰ ਨੇ ਜਾਰੀ ਕੀਤੀ DA ਦੇ ਬਕਾਏ ਦੀ ਇਕ ਕਿਸ਼ਤ

ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇਕ ਕਿਸ਼ਤ ਜਾਰੀ ਕਰ ਦਿੱਤੀ ਹੈ।

ਉਨ੍ਹਾਂ ਟਵੀਟ ਕੀਤਾ ਹੈ, ’’ਸਰਕਾਰੀ ਮੁਲਾਜ਼ਮਾਂ ਲਈ ਵੱਡਾ ਤੋਹਫਾ…. ਅੱਜ ਅਸੀਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇੱਕ ਕਿਸ਼ਤ ਜਾਰੀ ਕਰ ਦਿੱਤੀ ਹੈ…1 ਜੁਲਾਈ 2015 ਤੋਂ 31 ਦਸੰਬਰ 2015 ਤੱਕ ਦੇ 6 ਫੀਸਦ ਦੀ ਦਰ ਨਾਲ ਵਧੇ ਹੋਏ ਮਹਿੰਗਾਈ ਭੱਤੇ ਦੇ ਬਕਾਏ ਦੀ ਬਣਦੀ ਰਾਸ਼ੀ 356 ਕਰੋੜ ਰੁਪਏ ਨੂੰ ਪ੍ਰਵਾਨਗੀ ਦਿੱਤੀ… ਜੋ ਕਹਿੰਦੇ ਹਾਂ, ਉਹ ਕਰਦੇ ਹਾਂ..’’.

Video