India News

ਸਿੱਧੂ ਤੇ ਮਜੀਠੀਆ ਇੱਕੋ-ਥਾਲੀ ਦੇ ਚੱਟੇ-ਵੱਟੇ, ਜੱਫੀ ‘ਤੇ CM ਮਾਨ ਨੇ ਕੱਸਿਆ ਤਨਜ਼

ਬੀਤੇ ਦਿਨੀਂ ਇਕ ਪ੍ਰੋਗਰਾਮ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਜੱਫੀ ਪਾਉਣ ਦਾ ਮਾਮਲਾ ਕਾਫੀ ਭਖਿਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਦੋਵਾਂ ਆਗੂਆਂ ‘ਤੇ ਤਨਜ਼ ਕੱਸਿਆ ਹੈ। ਉਨ੍ਹਾਂ ਆਪਣੇ ਟਵਿੱਟਰ ਹੈਂਡਲ ‘ਤੇ ਕੁਝ ਲਾਈਨਾਂ ਸ਼ੇਅਰ ਕੀਤੀਆਂ ਹਨ ਜਿਨ੍ਹਾਂ ਤੋਂ ਬਿਲਕੁਲ ਸਪੱਸ਼ਟ ਹੋ ਰਿਹਾ ਹੈ ਕਿ ਉਨ੍ਹਾਂ ਨੇ ਮਜੀਠਿਆ ਤੇ ਸਿੱਧੂ ਨੂੰ ਇੱਕੋ-ਥਾਲੀ ਤੇ ਚੱਟੇ-ਵੱਟੇ ਕਿਹਾ ਹੈ। ਉਨ੍ਹਾਂ ਟਵੀਟ ‘ਚ ਲਿਖਿਆ ਹੈ, ‘ਜਦੋਂ… ਜਨਰਲ ਡਾਇਰਾਂ ਨੂੰ ਰੋਟੀਆਂ ਖਵਾਉਣ ਵਾਲੇ, ਧਾਰਮਿਕ ਅਸਥਾਨਾਂ ਤੇ ਟੈਂਕ ਚੜਾਉਣ ਵਾਲੇ, ਗੁਰੂ ਸਾਹਿਬ ਜੀ ਦੀਆਂ ਬੇਅਦਬੀਆਂ ਕਰਾਉਣ ਵਾਲੇ, ਦੇਸ਼ ਨੂੰ ਧਰਮ ਦੇ ਨਾਮ ਤੇ ਲੜਾਉਣ ਵਾਲੇ, ਕਿਸਾਨ ਵਿਰੋਧੀ ਕਾਨੂੰਨ ਬਣਾਉਣ ਵਾਲੇ, ਸਮਗਲਰਾਂ ਨੂੰ ਗੱਡੀਆਂ ਚ ਬਿਠਾਉਣ ਵਾਲੇ, ਗੱਲ ਗੱਲ ਤੇ ਤਾਲ਼ੀ ਠੁਕਵਾਉਣ ਵਾਲੇ, ਸ਼ਹੀਦਾਂ ਦੀਆਂ ਯਾਦਗਾਰਾਂ ਚੋਂ ਪੈਸੇ, ਹੋਵਣ ਸਾਰੇ ਕੱਠੇ…ਇਹਨੂੰ ਕਹਿੰਦੇ ਆ“ ਇੱਕੋ ਥਾਲ਼ੀ ਦੇ ਚੱਟੇ-ਵੱਟੇ।’

ਬੀਤੇ ਦਿਨੀਂ ਸੰਗਰੂਰ ਫੇਰੀ ਦੌਰਾਨ ਭਗਵੰਤ ਮਾਨ ਨੇ ਿਕਹਾ ਸੀ ਕਿ ਵਿਰੋਧੀ ਪਾਰਟੀਆਂ ਦੀ ਆਪਸੀ ਸਾਂਝ ਜੱਗ ਜ਼ਾਹਿਰ ਹੋ ਚੁੱਕੀ ਹੈ ਤੇ ਲੋਕ ਆਪਸ ‘ਚ ਜੱਫੀਆਂ ਪਾਉਂਦੇ ਹੋਏ ਵੀ ਇਨ੍ਹਾਂ ਨੂੰ ਦੇਖ ਚੁੱਕੇ ਹਨ ਤੇ ਹੁਣ ਲੋਕਾਂ ਨੂੰ ਵੀ ਜਾਗਰੂਕ ਹੋ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਵੀ ਨਵਜੋਤ ਸਿੱਧੂ ਦੇ ਅਜਿਹੇ ਰਵੱਈਏ ‘ਤੇ ਸਵਾਲ ਚੁੱਕਦੇ ਹੋਏ ਇਸ ਨੂੰ ਨਿਰਾਸ਼ਾਜਣਕ ਦੱਸਿਆ। ਉਨ੍ਹਾਂ ਕਿਹਾ ਕਿ ਪਿਛਲੇ ਛੇ ਸਾਲਾਂ ਤੋਂ ਸਿੱਧੂ ਇਹੀ ਕਹਿ ਰਹੇ ਸੀ ਕਿ ਨਸ਼ੇ ਦੇ ਸੌਦਾਗਰ ਮਜੀਠੀਆ ਨੇ ਪੰਜਾਬ ਦੀ ਜਵਾਨੀ ਨੂੰ ਖ਼ਤਮ ਕਰ ਦਿੱਤਾ ਤੇ ਹੁਣ ਉਸ ਨਾਲ ਜੱਫੀਆਂ ਪਾ ਰਹੇ ਹਨ।

Video