India News

ਬੇਨਤੀਜਾ ਰਹੀ PU ‘ਤੇ ਹੋਈ ਮੀਟਿੰਗ ! CM ਮਾਨ ਦੀ ਦੋ ਟੁੱਕ- ਹਿੱਸੇਦਾਰੀ ਬਰਦਾਸ਼ਤ ਨਹੀਂ; ਸਾਬਕਾ ਅਕਾਲੀ ਸਰਕਾਰ ‘ਤੇ ਲਾਇਆ ਇਹ ਇਲਜ਼ਾਮ

ਪੰਜਾਬ ਯੂਨੀਵਰਸਿਟੀ (Punjabi University) ਦੇ ਨਾਲ ਹਰਿਆਣਾ ਦੇ ਕਾਲਜਾਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Manohar Lal Khattar) ਦੀ ਹੋਈ ਮੀਟਿੰਗ ਵਿਚ ਕੋਈ ਫੈਸਲਾ ਨਹੀਂ ਹੋ ਸਕਿਆ। ਦੱਸਿਆ ਜਾਂਦਾ ਹੈ ਕਿ ਅਗਲੀ ਮੀਟਿੰਗ 3 ਜੁਲਾਈ ਨੂੰ ਮੁੜ ਹੋਵੇਗੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ। ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਮੀਤ ਹੇਅਰ ਉਨ੍ਹਾਂ ਦੇ ਨਾਲ ਮੌਜੂਦ ਹਨ। ਇਸ ਦੌਰਾਨ ਉਨ੍ਹਾਂ ਵਿਰੋਧੀਆਂ ਨੂੰ ਚੰਗੇ ਰਗੜੇ ਲਾਏ। ਮਾਨ ਨੇ ਹਰਿਆਣਾ ਦੀ ਮੰਗ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਨਾਲ ਪੰਜਾਬ ਦੀਆਂ ਭਾਵਨਾਵਾਂ ਜੁੜੀਆਂ ਹਨ ਤੇ ਹਰਿਆਣਾ ਇਸ ਵਿਚ ਹਿੱਸੇਦਾਰੀ ਮੰਗ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬੇਸ਼ਕ ਹਰਿਆਣਾ ਪੰਜਾਬ ਯੂਨੀਵਰਸਿਟੀ ਤੋਂ ਆਪਣੇ ਕੁਝ ਕਾਲਜਾਂ ਦੀ ਐਫੀਲਿਏਸ਼ਨ ਮੰਗ ਰਿਹਾ ਹੈ ਪਰ ਉਹ ਕਿਸੇ ਵੀ ਤਰ੍ਹਾਂ ਦੀ ਹਿੱਸੇਦਾਰੀ ਦੇ ਹੱਕ ਵਿਚ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਚਰਚਾ ਚੱਲ ਰਹੀ ਹੈ ਪਰ ਅਜਿਹਾ ਬਿਲਕੁਲ ਨਹੀਂ ਹੋਵੇਗਾ। ਪੰਜਾਬ ਯੂਨੀਵਰਸਿਟੀ ਪੰਜਾਬ ਦੀ ਹੈ ਤੇ ਪੰਜਾਬ ਦੀ ਹੀ ਰਹੇਗੀ। ਉਨ੍ਹਾਂ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਸਾਲ 2008 ਵਿਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਇਕ ਚਿੱਠੀ ਲਿਖੀ ਸੀ ਕਿ ਜੇਕਰ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦੇ ਦਿੱਤਾ ਜਾਵੇ ਤਾਂ ਪੰਜਾਬ ਲਈ ਇਹ ਫਾਇਦੇਮੰਦ ਹੋਵੇਗਾ। ਸੀਐੱਮ ਮਾਨ ਨੇ ਚਿੱਠੀ ਦੀ ਬਾਕਾਇਦਾ ਕਾਪੀ ਵੀ ਦਿਖਾਈ।

Video