ਪੰਜਾਬ, ਹਰਿਆਣਾ ‘ਚ ਅਗਲੇ ਦਿਨਾਂ ਵਿਚ ਮੀਂਹ ਨਾਲ ਮੌਸਮ ਸੁਹਾਵਣਾ ਰਹੇਗਾ। ਪਿਛਲੇ 24 ਘੰਟਿਆਂ ਦੌਰਾਨ ਨਮੀ ਵਧਣ ਕਾਰਨ ਗਰਮੀ ਵਧੀ ਹੈ, ਪਰ ਅਗਲੇ 3 ਤੋਂ 4 ਦਿਨਾਂ ਤੱਕ ਮੀਂਹ ਅਤੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਰਹੇਗਾ।
ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ। ਆਉਣ ਵਾਲੀ 15, 16 ਅਤੇ 17 ਜੂਨ ਨੂੰ ਮੌਸਮ ਵਿੱਚ ਬਦਲਾਅ ਹੋਵੇਗਾ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਅਤੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਰਹੇਗਾ।
ਇਸ ਦੇ ਨਾਲ ਹੀ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ।