Global News India News

ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਛੱਡਿਆ

ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਛੱਡ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ।

ਇਸ ਵੇਲੇ ਰਘਬੀਰ ਸਿੰਘ ਕੇਸਗੜ੍ਹ ਸਾਹਿਬ ਦੇ ਜਥੇਦਾਰ ਹਨ। ਹੁਣ ਗਿਆਨੀ ਸੁਲਤਾਨ ਸਿੰਘ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ। ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ।

ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਚੱਲ ਰਹੀ ਸੀ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਸ਼ੁਰੂ ਹੋ ਗਈ ਸੀ। ਕੁਝ ਅਕਾਲੀ ਆਗੂਆਂ ਵੱਲੋਂ ਵੀ ਇਸ ਬਾਰੇ ਸਵਾਲ ਚੁੱਕੇ ਸਨ।

ਗਿਆਨੀ ਹਰਪ੍ਰੀਤ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਨ ਅਤੇ ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵਾਧੂ ਚਾਰਜ ਸੰਭਾਲ ਰਹੇ ਸਨ।

Video