: ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਉਰਫ ਪ੍ਰਧਾਨ ਬਾਜੇਕੇ, ਬਸੰਤ ਸਿੰਘ ਤੇ ਕੁਲਵੰਤ ਸਿੰਘ ਰਾਏਕੇ ਸਮੇਤ ਗੁਰਮੀਤ ਸਿੰਘ ਬੁੱਕਣਵਾਲਾ ਦੀ ਪਟੀਸ਼ਨ ’ਤੇ 10 ਜੁਲਾਈ ਨੂੰ ਸੁਣਵਾਈ ਹੋਵੇਗੀ। ਹਾਈਕੋਰਟ ਨੇ ਸੋਮਵਾਰ ਨੂੰ ਇਸ ਮਾਮਲੇ ‘ਚ ਦਾਇਰ ਪਟੀਸ਼ਨਾਂ ‘ਤੇ ਇਕੱਠੇ ਸੁਣਵਾਈ ਕਰਨ ਦੇ ਹੁਕਮ ਦਿੱਤੇ ਹਨ। ਇਨ੍ਹਾਂ ਸਾਰਿਆਂ ਨੇ ਆਪਣੇ ਖਿਲਾਫ ਲਗਾਏ ਗਏ ਐੱਨਐੱਸਏ ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਹੈ। ਤਿੰਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਗ਼ੈਰਕਾਨੂੰਨੀ ਢੰਗ ਨਾਲ ਰੱਖਿਆ ਗਿਆ ਹੈ। ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਜਾਵੇ। ਗੁਰਮੀਤ ਸਿੰਘ ਬੁੱਕਣਵਾਲਾ ਦੀ ਪਟੀਸ਼ਨ ‘ਤੇ ਹਾਈਕੋਰਟ ਪਹਿਲਾਂ ਹੀ ਕੇਂਦਰ ਤੇ ਸੂਬਾ ਸਰਕਾਰ ਨੂੰ ਪਹਿਲਾਂ ਹੀ ਨੋਟਿਸ ਜਾਰੀ ਕਰ ਚੁੱਕਾ ਹੈ।