ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦਾ ਵਿਸ਼ੇਸ਼ ਇਜਲਾਸ ਅੱਜ ਸੱਦਿਆ ਗਿਆ ਹੈ। ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਦਨ ਦੀ ਕਾਰਵਾਈ ਸ਼ੁਰੂ ਕੀਤੀ। ਇਸ ਦੌਰਾਨ SGPC ਦੇ ਪ੍ਰਧਾਨ ਧਾਮੀ ਵੱਲੋਂ ਸਿੱਖ ਗੁਰਦੁਆਰਾ ਐਕਟ ਵਿੱਚ ਜੋ ਸਰਕਾਰ ਨੇ ਸੋਧ ਕੀਤੀ ਹੈ ਉਸ ਨੂੰ ਰੱਦ ਕਰਨ ਦਾ ਪ੍ਰਸਤਾਵ ਰੱਖਿਆ ਜਿਸ ਨੂੰ ਸਾਰਿਆਂ ਦੀ ਸਹਿਮਤੀ ਨਾਲ ਰੱਦ ਕਰ ਦਿੱਤਾ ਗਿਆ।
ਇਸ ਦੌਰਾਨ ਜਦੋਂ SGPC ਪ੍ਰਧਾਨ ਹਰਿੰਦਰ ਸਿੰਘ ਧਾਮੀ ਮਤਾ ਪੇਸ਼ ਕਰ ਰਹੇ ਸਨ ਤਾਂ ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਭਗਵੰਤ ਸਿੰਘ ਮਾਨ’ ਕਹਿ ਕੇ ਸਬੰਧਨ ਕੀਤਾ। ਜਿਸ ‘ਤੇ ਬੀਬੀ ਜਗੀਰ ਕੌਰ ਅਤੇ ਬੀਬੀ ਕਿਰਨਜੋਤ ਕੌਰ ਨੇ ਇਤਰਾਜ ਜਤਾਇਆ ਹੈ। ਬੀਬੀ ਜਗੀਰ ਕੌਰ ਅਤੇ ਬੀਬੀ ਕਿਰਨਜੋਤ ਕੌਰ ਨੇ ਕਿਹਾ ਮੁੱਖ ਮੰਤਰੀ ਨੇ ਆਪਣੇ ਨਾਮ ਨਾਲ ਕਦੇ ਵੀ ਸਿੰਘ ਨਹੀਂ ਲਾਇਆ ਅਜਿਹੇ ਵਿੱਚ ਤੁਸੀਂ ਮਤਾ ਪੜ੍ਹਦੇ ਸਮੇਂ ਭਗਵੰਤ ਸਿੰਘ ਮਾਨ ਬੋਲ ਰਹੇ ਹੋ। ਭਗਵੰਤ ਸਿੰਘ ਮਾਨ ਵਾਲਾ ਸ਼ਬਦ ਮਤੇ ਵਿੱਚੋਂ ਹਟਾਇਆ ਜਾਵੇ ਅਤੇ ਉਸ ਦੀ ਥਾਂ ਸਿਰਫ਼ ਭਰਗਵੰਤ ਮਾਨ ਲਿਖਿਆ ਜਾਵੇ।