Global News India News

ਸਿੱਧੂ ਮੂਸੇਵਾਲਾ ਦੇ ਕਾਤਲ ਅੱਜ ਪਹਿਲੀ ਵਾਰ ਲਿਆਂਦੇ ਜਾਣਗੇ ਜੇਲ੍ਹ ਤੋਂ ਬਾਹਰ 

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ ਅੱਜ ਸਾਰੇ ਦੇ ਸਾਰੇ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਮਾਨਸਾ ਦੀ ਅਦਾਲਤ ਵੱਲੋਂ ਝਾੜ ਪਾਏ ਜਾਣ ਤੋਂ ਬਾਅਦ ਅੱਜ ਮਾਨਸਾ ਦੀ ਪੁਲਿਸ ਇਹਨਾਂ ਗੈਂਗਸਟਰਾਂ ਨੂੰ ਕੋਰਟ ‘ਚ ਪੇਸ਼ ਕਰੇਗੀ। ਅਦਾਲਤ ਨੇ ਜੇਲ੍ਹ ਸੁਪਰਡੈਂਟਾਂ ਨੂੰ ਹੁਕਮ ਦਿੱਤਾ ਸੀ ਕਿ ਮੂਸੇਵਾਲਾ ਕਤਲ ਮਾਮਲੇ ਵਿੱਚ ਇੱਕ ਸਾਲ ਹੋ ਗਿਆ ਹੈ ਪਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਹਾਲੇ ਤੱਕ ਵੀ ਕੋਰਟ ਮੁਹਰੇ ਪੇਸ਼ ਨਹੀਂ ਕੀਤੀ। 

ਜਿਸ ਤੋਂ ਬਾਅਦ ਅਦਾਲਤ ਨੇ ਇਹਨਾਂ ਗੈਂਗਸਟਰਾਂ ਨੂੰ ਨਿੱਜੀ ਤੌਰ ‘ਤੇ ਜਾਂ ਫਿਰ ਵੀਡੀਓ ਕਾਨਫੰਰਸਿੰਗ ਰਾਹੀਂ ਪੇਸ਼ ਕਰਨ ਦੇ ਲਈ ਕਿਹਾ ਸੀ। ਮੂਸੇਵਾਲਾ ਕਤਲ ਮਾਮਲੇ ਵਿੱਚ ਪੁਲਿਸ ਨੇ 2 ਚਲਾਨਸ਼ੀਟਾਂ ਅਦਾਤਲ ਵਿੱਚ ਦਾਇਰ ਕੀਤੀਆਂ ਹੋਈਆਂ ਹਨ। ਜਿਹਨਾਂ ਵਿੱਚ 40 ਤੋਂ ਵੱਧ ਗੈਂਗਸਟਰਾਂ ਨੂੰ ਮੁਲਜ਼ਮ ਬਣਾਇਆ ਗਿਆ ਹੈ। ਜਿਸ ਵਿੱਚ 100 ਤੋਂ ਵੱਧ ਗਹਾਵਾਂ ਦੇ ਬਿਆਨ ਦਰਜ ਕੀਤੇ ਗਏ ਹਨ। 


ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਉਸ ਦੇ ਪੁੱਤ ਦੀ ਹੱਦਿਆ ਨੂੰ 394 ਦਿਨ ਹੋ ਗਏ ਹਨ ਪਰ ਭਗਵੰਤ ਮਾਨ ਸਰਕਾਰ ਨੇ ਅਜੇ ਤੱਕ ਇਨਸਾਫ਼ ਲਈ ਕੋਈ ਸਾਥ ਨਹੀਂ ਦਿੱਤਾ ਅਤੇ ਨਾ ਹੀ ਇਸ ਦੀ ਸ਼ੁਰੂਆਤ ਕੀਤੀ ਹੈ। ਉਹਨਾਂ ਟਵੀਟ ਕਰਦਿਆਂ ਕਿਹਾ ਕਿ 28 ਜੂਨ ਨੂੰ ਮਾਨਸਾਿ ਅਦਾਲਤ ਵਿੱਚ ਕਾਤਲਾਂ ਦੀ ਪੇਸ਼ੀ ਹੈ, ਜਿਹਨਾਂ ਉਪਰ ਅਜੇ ਤੱਥ ਦੋਸ਼ ਤੈਅ ਨਹੀਂ ਹੋ ਸਕੇ ਹਨ।

Video