ਸੁਪਰਸਟਾਰ ਸ਼ਾਹਰੁਖ ਖਾਨ ਨਾਲ ਅਮਰੀਕਾ ‘ਚ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਫਿਲਮ ਦੇ ਸੈੱਟ ‘ਤੇ ਇੱਕ ਦੌਰਾਨ ਅਦਾਕਾਰ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ‘ਚ ਸ਼ਾਹਰੁਖ ਖਾਨ ਦੇ ਨੱਕ ‘ਤੇ ਸੱਟ ਲੱਗ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮਾਮੂਲੀ ਸਰਜਰੀ ਵੀ ਹੋਈ। ਸ਼ਾਹਰੁਖ ਦੀ ਸਿਹਤ ਹੁਣ ਠੀਕ ਦੱਸੀ ਜਾ ਰਹੀ ਹੈ ਅਤੇ ਉਹ ਵਾਪਸ ਮੁੰਬਈ ਪਰਤ ਆਏ ਹਨ।
‘ਟਾਈਮਜ਼ ਆਫ ਇੰਡੀਆ’ ਦੀ ਰਿਪੋਰਟ ਮੁਤਾਬਕ ਜਦੋਂ ਇਹ ਘਟਨਾ ਵਾਪਰੀ ਤਾਂ ਸ਼ਾਹਰੁਖ ਇਕ ਪ੍ਰੋਜੈਕਟ ਦੀ ਸ਼ੂਟਿੰਗ ਲਈ ਲਾਸ ਏਂਜਲਸ ‘ਚ ਸਨ। ਖਬਰਾਂ ਮੁਤਾਬਕ ਅਭਿਨੇਤਾ ਦੀ ਸਰਜਰੀ ਹੋਈ ਅਤੇ ਹੁਣ ਉਨ੍ਹਾਂ ਦੇ ਨੱਕ ‘ਤੇ ਪੱਟੀ ਬੰਨ੍ਹੀ ਗਈ ਹੈ। ਡਾਕਟਰਾਂ ਨੇ ਉਨ੍ਹਾਂ ਦੀ ਟੀਮ ਨੂੰ ਇਹ ਵੀ ਕਿਹਾ ਕਿ ਚਿੰਤਾ ਦੀ ਕੋਈ ਗੱਲ ਨਹੀਂ ਹੈ ਅਤੇ ਇਹ ਮਾਮੂਲੀ ਸੱਟ ਹੈ।
ਖਬਰਾਂ ਦੀ ਮੰਨੀਏ ਤਾਂ ਸ਼ਾਹਰੁਖ ਖਾਨ ਹੁਣ ਮੁੰਬਈ ਵਾਪਸ ਆ ਗਏ ਹਨ। ਹਾਲਾਂਕਿ ਅਜੇ ਤੱਕ ਸ਼ਾਹਰੁਖ ਦੀ ਟੀਮ ਨੇ ਉਨ੍ਹਾਂ ਦੇ ਹਾਦਸੇ ਨੂੰ ਲੈ ਕੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ ਅਤੇ ਨਾ ਹੀ ਅਦਾਕਾਰ ਵੱਲੋਂ ਅਜਿਹੀ ਕੋਈ ਜਾਣਕਾਰੀ ਨਹੀਂ ਦਿੱਤੀ ਹੈ।