Global News India News Weather

ਸੀਐਮ ਭਗਵੰਤ ਮਾਨ ਵੱਲੋਂ ਪੂਰੇ ਸੂਬੇ ‘ਚ ਵਿਸ਼ੇਸ਼ ਗਿਰਦਾਵਰੀ ਦਾ ਐਲਾਨ, ਹੜ੍ਹਾਂ ਦਾ ਪਾਣੀ ਘਟਦਿਆਂ ਹੀ ਲੱਗੇਗਾ ਮੁੜ ਝੋਨਾ, ਬੀਜਾਂ ਤੇ ਪਨੀਰੀ ਦੀ ਨਹੀਂ ਆਏਗਾ ਕਿੱਲਤ

ਸੀਐਮ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਪੂਰੇ ਪੰਜਾਬ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਸ ਤਹਿਤ ਫਸਲਾਂ ਤੋਂ ਇਲਾਵਾ ਜਿਨ੍ਹਾਂ ਪਿੰਡਾਂ ਵਿੱਚ ਘਰਾਂ ਤੇ ਪਸ਼ੂਆਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਦੇ ਪੀੜਤਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ। ਉਹ ਅੱਜ ਫਿਰੋਜ਼ਪੁਰ ਦੇ ਪਿੰਡ ਨਿਹਾਲ ਲਵੇਰਾ ਵਿੱਚ ਹੜ੍ਹਾਂ ਦਾ ਜਾਇਜ਼ਾ ਲੈਣ ਪਹੁੰਚੇ ਸੀ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਬੀਜਾਂ ਤੇ ਝੋਨੇ ਦੀ ਪਨੀਰੀ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਬਾਰੇ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹੀ ਹੜ੍ਹਾਂ ਦਾ ਪਾਣੀ ਘਟੇਗਾ ਤਾਂ ਖੇਤਾਂ ਵਿੱਚ ਦੁਬਾਰਾ ਝੋਨੇ ਦੀ ਲਵਾਈ ਸ਼ੁਰੂ ਕਰ ਦਿੱਤੀ ਜਾਵੇਗੀ।

ਸੀਐਮ ਭਗਵੰਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਮੂਹ ਅਧਿਕਾਰੀਆਂ ਦੇ ਨਾਲ ਸੀਮਾ ਸੁਰੱਖਿਆ ਬਲ ਦੇ ਜਵਾਨ ਇਸ ਔਖੀ ਘੜੀ ਵਿੱਚ ਲੋਕਾਂ ਦੀ ਸੇਵਾ ਕਰਨ ਵਿੱਚ ਲੱਗੇ ਹੋਏ ਹਨ।

Video