ਹਿਮਾਚਲ ਪ੍ਰਦੇਸ਼ ‘ਚ ਭਾਰੀ ਮੀਂਹ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹਿਮਾਚਲ ਪ੍ਰਦੇਸ਼ ਦੇ ਉੱਚਾਈ ਵਾਲੇ ਇਲਾਕਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਕਾਰਨ ਸੂਬੇ ਵਿੱਚ ਸਰਕਾਰੀ ਜਾਇਦਾਦ ਦੇ ਨਾਲ-ਨਾਲ ਨਿੱਜੀ ਜਾਇਦਾਦ ਦਾ ਵੀ ਕਾਫੀ ਨੁਕਸਾਨ ਹੋ ਰਿਹਾ ਹੈ। ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਬੱਦਲ ਫਟਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਹ ਘਟਨਾ ਸਵੇਰੇ 4 ਵਜੇ ਦੇ ਕਰੀਬ ਵਾਪਰੀ।
ਪੰਚਨਾਲਾ ‘ਚ ਵੀ ਫਟਿਆ ਬੱਦਲ
ਜ਼ਿਲ੍ਹਾ ਕੁੱਲੂ ਦੀ ਗਡਸਾ ਘਾਟੀ ਦੇ ਪੰਚਨਾਲਾ ਵਿੱਚ ਬੱਦਲ ਫਟ ਗਿਆ। ਇਸ ਕਾਰਨ ਦੋ ਪਟਵਾਰ ਸਰਕਲਾਂ ਵਿੱਚ ਭਾਰੀ ਨੁਕਸਾਨ ਹੋਇਆ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਆਸ਼ੂਤੋਸ਼ ਗਰਗ ਨੇ ਦੱਸਿਆ ਕਿ ਬੱਦਲ ਫਟਣ ਕਾਰਨ ਪੰਜ ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ, ਜਦਕਿ 15 ਘਰਾਂ ਨੂੰ ਅੰਸ਼ਕ ਤੌਰ ‘ਤੇ ਨੁਕਸਾਨ ਪਹੁੰਚਿਆ ਹੈ।
ਕੁੱਲੂ ਦੇ ਡਿਪਟੀ ਕਮਿਸ਼ਨਰ ਆਸ਼ੂਤੋਸ਼ ਗਰਗ ਨੇ ਦੱਸਿਆ ਕਿ ਭੁੰਤਰ-ਗਡਸਾ-ਮਨੀਹਾਰ ਸੜਕ ‘ਤੇ ਕਈ ਥਾਵਾਂ ‘ਤੇ ਨੁਕਸਾਨ ਹੋਇਆ ਹੈ। ਬੱਦਲ ਫਟਣ ਕਾਰਨ ਨਿੱਜੀ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਿਆ ਹੈ। ਬੱਦਲ ਫਟਣ ਕਾਰਨ ਦੋ ਪੁਲ ਵੀ ਰੁੜ੍ਹ ਗਏ ਹਨ ਅਤੇ ਪਸ਼ੂਆਂ ਦੇ ਨੁਕਸਾਨ ਦੀ ਵੀ ਸੂਚਨਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਆਸ਼ੂਤੋਸ਼ ਗਰਗ ਨੇ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਮੌਕੇ ’ਤੇ ਭੇਜ ਦਿੱਤਾ ਹੈ।