ਪਿਛਲੇ ਕੁਝ ਸਮੇਂ ਤੋਂ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਹੁਣ ਇੱਕ ਹੋਰ ਨਵਾਂ ਮਾਮਲਾ ਲੁਧਿਆਣਾ ਦੇ ਤਾਜਪੁਰ ਰੋਡ ਇੰਦਰਾ ਪੁਰੀ ਇਲਾਕੇ ਦੀ ਗਲੀ ਨੰਬਰ 3 ਵਿੱਚ ਸਾਹਮਣੇ ਆਇਆ ਹੈ। ਇਥੇ ਗੁਰਦੁਆਰਾ ਜੋਰਾਵਰ ਸਿੰਘ ਫਤਿਹ ਸਿੰਘ ਸਾਹਿਬ ਦੇ ਅੰਦਰ ਨਸ਼ੇੜੀ ਨੌਜਵਾਨ ਨੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਹੈ।
ਜਾਣਕਾਰੀ ਅਨੁਸਾਰ ਇਸ ਨੌਜਵਾਨ ਨੇ ਨੰਗੇ ਸਿਰ ਤੇ ਜੁੱਤੀਆਂ ਪਾ ਕੇ ਗੁਰਦੁਆਰਾ ਸਾਹਿਬ ‘ਚ ਦਾਖਲ ਹੋਇਆ ਅਤੇ ਗੋਲਕ ਤੋੜ ਕੇ ਪੈਸੇ ਚੋਰੀ ਕਰ ਲਏ। ਮੌਕੇ ‘ਤੇ ਸੇਵਾਦਾਰਾਂ ਨੇ ਨੌਜਵਾਨ ਨੂੰ ਫੜ ਲਿਆ ਅਤੇ ਇਸ ਤੋਂ ਬਾਅਦ ਉਸਦਾ ਕੁਟਾਪਾ ਚਾੜਿਆ। ਇਸ ਮੌਕੇ ਮੌਕੇ ਤੇ ਸੇਵਾਦਾਰਾਂ ਨੇ ਆਰੋਪੀ ਨੌਜਵਾਨ ਨੂੰ ਫੜ ਕੇ ਉਸ ਦਾ ਕੁਟਾਪਾ ਚਾੜਿਆ ਅਤੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਵੱਲੋਂ ਮੌਕੇ ਉਤੇ ਪੁੱਜ ਕੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਮੋਦਨ ਸਿੰਘ ਨੇ ਦੱਸਿਆ ਕਿ ਸਵੇਰੇ ਜਦੋਂ ਉਹ ਪ੍ਰਕਾਸ਼ ਕਰਵਾਉਣ ਲਈ ਗੁਰਦੁਆਰਾ ਸਾਹਿਬ ਪੁੱਜੇ ਤਾਂ ਦੇਖਿਆ ਕਿ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ ਦੇ ਦਰਵਾਜ਼ੇ ਦੇ ਤਾਲੇ ਟੁੱਟੇ ਹੋਏ ਸਨ। ਜਦੋਂ ਉਸ ਨੇ ਅੰਦਰ ਜਾ ਕੇ ਦੇਖਿਆ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਪਈ ਗੋਲਕ ਟੁੱਟੀ ਹੋਈ ਸੀ ਅਤੇ ਉਸ ਵਿੱਚ ਰੱਖੀ ਰਕਮ ਗਾਇਬ ਸੀ। ਗੁਰਦੁਆਰਾ ਸਾਹਿਬ ਵਿੱਚ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨਸ਼ੇੜੀ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।