India News

ਖੇਡ ਮੰਤਰੀ ਦਾ ਐਲਾਨ, ਬਰਨਾਲਾ ‘ਚ 6 ਕਰੋੜ ਦੀ ਲਾਗਤ ਨਾਲ ਬਣਨਗੇ 4 ਬੈਡਮਿੰਟਨ ਕੋਰਟ

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ ਵਿੱਚ ਕਰਵਾਈ ਜਾ ਰਹੀ ਚਾਰ ਰੋਜ਼ਾ ਪੰਜਾਬ ਪੱਧਰੀ ਜੂਨੀਅਰ ਅੰਡਰ-19 ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਪਹੁੰਚੇ। ਉਹ ਬੈਡਮਿੰਟਨ ਖਿਡਾਰੀਆਂ ਨੂੰ ਮਿਲੇ ਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਰਨਾਲਾ ਵਿੱਚ 6 ਕਰੋੜ ਦੀ ਲਾਗਤ ਨਾਲ 4 ਬੈਡਮਿੰਟਨ ਕੋਰਟ ਗਰਾਊਂਡ ਬਣਨ ਜਾ ਰਹੇ ਹਨ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਬਰਨਾਲਾ ਬੈਡਮਿੰਟਨ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਪੰਜਾਬ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਬੈਡਮਿੰਟਨ ਖਿਡਾਰੀ ਹਿੱਸਾ ਲੈਣ ਲਈ ਬਰਨਾਲਾ ਪੁੱਜੇ ਹਨ। ਇਸ ਨਾਲ ਨਵੇਂ ਬੱਚਿਆਂ ਨੂੰ ਸਟੇਟ ਚੈਂਪੀਅਨ ਖਿਡਾਰੀਆਂ ਨਾਲ ਖੇਡਣ ਦਾ ਮੌਕਾ ਮਿਲੇਗਾ ਤੇ ਉਨ੍ਹਾਂ ਦਾ ਹੌਸਲਾ ਵਧੇਗਾ।

ਇਸ ਮੌਕੇ ਭਾਰਤੀ ਬੈਡਮਿੰਟਨ ਟੀਮ ਦੇ ਰਾਸ਼ਟਰੀ ਬੈਡਮਿੰਟਨ ਖਿਡਾਰੀ ਧਰੁਵ ਕਪਿਲਾ ਦੇ ਪਿਤਾ ਵਿਸ਼ੇਸ਼ ਤੌਰ ‘ਤੇ ਪਹੁੰਚੇ ਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਨੇ ਖੇਡ ਗਰਾਊਂਡ ਲਈ 5,00000 ਰੁਪਏ ਦਾਨ ਕੀਤੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਖੇਡ ਨੀਤੀ ਦੀ ਸ਼ਲਾਘਾ ਵੀ ਕੀਤੀ ਗਈ।


ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿੱਦਿਆ ਤੇ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਜਿੱਥੇ ਪੂਰੇ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਖੇਡ ਮੈਦਾਨ ਬਣਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਹੀ ਸਮੇਂ-ਸਮੇਂ ‘ਤੇ ਖੇਡ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਖਿਡਾਰੀਆਂ ਤੇ ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਲਈ ਬਰਨਾਲਾ ਵਿਖੇ ਚਾਰ ਰੋਜ਼ਾ ਪੰਜਾਬ ਪੱਧਰੀ ਜੂਨੀਅਰ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ।


ਇਸ ਮੌਕੇ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਤਤਪਰ ਹੈ। ਖਿਡਾਰੀਆਂ ਦਾ ਰੁਝਾਨ ਵੀ ਦੇਖਿਆ ਜਾ ਰਿਹਾ ਹੈ, ਜੋ ਖਿਡਾਰੀ ਰਾਜ ਮੁਕਾਬਲੇ ਜਿੱਤੇਗਾ, ਉਸ ਦੀ ਚੋਣ ਨੈਸ਼ਨਲ ਚੈਂਪੀਅਨਸ਼ਿਪ ਲਈ ਕੀਤੀ ਜਾਵੇਗੀ।

Video