India News

ਪੰਜਾਬ ‘ਚ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ISYF ਦੇ ਨਵੇਂ ਮਾਡਿਊਲ ਦਾ ਪਰਦਾਫਾਸ਼; ਲੰਡਾ ਤੇ ਰੋਡੇ ਸਮੇਤ 11 ਖ਼ਿਲਾਫ਼ FIR ਦਰਜ

15 ਅਗਸਤ ਨੂੰ ਪੁਲਿਸ ਨੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਪ੍ਰਧਾਨ ਲਖਬੀਰ ਸਿੰਘ ਰੋਡੇ, ਹਰਵਿੰਦਰ ਸਿੰਘ ਰਿੰਦਾ ਅਤੇ ਕੈਨੇਡਾ ਵਿੱਚ ਰਹਿ ਰਹੇ ਅੱਤਵਾਦੀ ਲਖਬੀਰ ਸਿੰਘ ਲੰਡਾ ਨੂੰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੇ ਨਵੇਂ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਇਸ ਮੋਡਿਊਲ ਨਾਲ ਸਬੰਧਤ ਮੁਲਜ਼ਮਾਂ ਖ਼ਿਲਾਫ਼ ਐਤਵਾਰ ਥਾਣਾ ਸਰਹਾਲੀ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਉਹ ਕਾਰੋਬਾਰੀਆਂ, ਡਾਕਟਰਾਂ ਅਤੇ ਅਮੀਰ ਘਰਾਣਿਆਂ ਨਾਲ ਸਬੰਧਤ ਲੋਕਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਜਬਰੀ ਵਸੂਲੀ ਵੀ ਕਰਦੇ ਹਨ। ਟਾਰਗੇਟ ਕਿਲਿੰਗ ‘ਚ ਸ਼ਾਮਲ ਇਨ੍ਹਾਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

ISI ਦੇ ਇਸ਼ਾਰੇ ‘ਤੇ ਤਿਆਰ ਕੀਤਾ ਨਵਾਂ ਮੋਡਿਊਲ

ਕੈਨੇਡਾ ‘ਚ ਬੈਠ ਕੇ ਪੰਜਾਬ ਅਤੇ ਹੋਰ ਸੂਬਿਆਂ ‘ਚ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਲਖਬੀਰ ਸਿੰਘ ਲੰਡਾ ਨੇ ਪਾਕਿਸਤਾਨ ‘ਚ ਰਹਿੰਦੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਮੁਖੀ ਲਖਬੀਰ ਸਿੰਘ ਰੋਡੇ ਅਤੇ ਹਰਵਿੰਦਰ ਸਿੰਘ ਰਿੰਦਾ ਨਾਲ ਮਿਲ ਕੇ ਆਈ.ਐੱਸ.ਆਈ. ਦੇ ਕਹਿਣ ‘ਤੇ ਨਵਾਂ ਮੋਡਿਊਲ ਤਿਆਰ ਕੀਤਾ ਸੀ।

ਪੰਜਾਬ ਵਿੱਚ ਅੱਤਵਾਦੀ ਸਾਜ਼ਿਸ਼

ਇਸ ਮਾਡਿਊਲ ਰਾਹੀਂ ਪੰਜਾਬ ‘ਚ ਅੱਤਵਾਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕੀਤੀ ਗਈ ਹੈ। ਡਾਕ ਸੇਵਕਾਂ, ਵਪਾਰੀਆਂ ਅਤੇ ਹੋਰਾਂ ਤੋਂ ਜਬਰੀ ਵਸੂਲੀ ਕੀਤੀ ਗਈ ਹੈ। ਡਰੋਨਾਂ ਰਾਹੀਂ ਪਾਕਿਸਤਾਨ ਤੋਂ ਹਥਿਆਰ ਤੇ ਗੋਲਾ-ਬਾਰੂਦ ਮੰਗਵਾ ਕੇ ਸੂਬੇ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਇਨ੍ਹਾਂ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

ਅੱਠ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

ਐਸਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਦੇ ਬਿਆਨਾਂ ’ਤੇ ਉਕਤ ਮਾਡਿਊਲ ਖ਼ਿਲਾਫ਼ ਥਾਣਾ ਸਰਹਾਲੀ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਲਖਬੀਰ ਸਿੰਘ ਲੰਡਾ (ਕੈਨੇਡਾ), ਹਰਵਿੰਦਰ ਸਿੰਘ ਰਿੰਦਾ, ਲਖਬੀਰ ਸਿੰਘ ਰੋਡੇ (ਪਾਕਿਸਤਾਨ), ਗੁਰਦੇਵ ਸਿੰਘ ਜੈਸਲ, ਸਤਬੀਰ ਸਿੰਘ ਸੱਤਾ (ਯੂਰਪ), ਯਾਦਵਿੰਦਰ ਸਿੰਘ ਯਾਦਾ ਚੰਬਾ ਕਲਾ, ਗੁਰਚਰਨ ਸਿੰਘ ਗੁਰੀ ਸ਼ੇਰੋਂ, ਗੁਰਵਿੰਦਰ ਸਿੰਘ ਗਿੰਦਾ ਚੰਬਾ ਕਲਾਂ, ਅਰਸ਼ਪ੍ਰੀਤ ਸਿੰਘ ਨੂਰਦੀ, ਜੋਬਨਜੀਤ ਸਿੰਘ ਮਾਲੀਆ, ਸੁਖਮਨਪ੍ਰੀਤ ਸਿੰਘ ਸ਼ੇਰੋਂ, ਪ੍ਰਦੀਪ ਸਿੰਘ ਸ਼ੇਰੋਂ ਨੂੰ ਫਿਲਹਾਲ ਨਾਮਜ਼ਦ ਕੀਤਾ ਗਿਆ ਹੈ। ਚੱਲ ਰਹੀ ਜਾਂਚ ਦੌਰਾਨ ਉਕਤ ਮਾਡਿਊਲ ਨਾਲ ਸਬੰਧਤ ਹੋਰ ਨਾਂ ਵੀ ਸਾਹਮਣੇ ਆ ਸਕਦੇ ਹਨ।

Video