ਸ਼ਹਿਰ ਦੇ ਸਕੂਲਾਂ ‘ਚ ਬੱਚਿਆਂ ਅਤੇ ਅਧਿਆਪਕਾਂ ਨੂੰ ਵਿਸ਼ੇਸ਼ ਅਸੈਂਬਲੀ ‘ਚ ਚੰਦਰਯਾਨ-3 ਮਿਸ਼ਨ ਦੀ ਲਾਈਵ ਕਵਰੇਜ ਨੂੰ ਵਿਖਾਇਆ ਜਾਵੇਗਾ। ਜ਼ਿਲ੍ਹਾ ਸਿੱਖਿਆ ਅਧਿਕਾਰੀ ਬਿੰਦੂ ਅਰੋੜਾ ਨੇ ਦੱਸਿਆ ਕਿ ਸਕੂਲਾਂ ਨੂੰ ਜਾਰੀ ਹੁਕਮਾਂ ਦੇ ਤਹਿਤ 23 ਅਗਸਤ ਸ਼ਾਮ 5:30 ਤੋਂ 6:30 ਵਜੇ ਤੱਕ ਸਕੂਲਾਂ ‘ਚ ਲਾਈਵ ਟੈਲੀਕਾਸਟ ਵਿਖਾਇਆ ਜਾਵੇਗਾ। ਚੰਦਰਮਾ ਦੀ ਸਤ੍ਹਾ ‘ਤੇ ਉਤਰਨ ਦੇ ਪ੍ਰੋਗਰਾਮ ਦਾ ਲਾਈਵ ਟੈਲੀਕਾਸਟ ਸ਼ਾਮ 5:27 ਵਜੇ ਤੋਂ ਸ਼ੁਰੂ ਹੋਵੇਗਾ।
ਇਹ ਪਹਿਲੀ ਵਾਰ ਹੈ, ਜਦੋਂ ਇਸ ਤਰ੍ਹਾਂ ਦੇ ਇਤਿਹਾਸਕ ਮੌਕੇ ‘ਤੇ ਬੱਚਿਆਂ ਲਈ ਸ਼ਾਮ ਨੂੰ ਸਕੂਲ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। ਸੈਕਟਰ-42 ਦੇ ਪੋਸਟ ਗ੍ਰੈਜੁਏਟ ਗੌਰਮਿੰਟ ਕਾਲਜ ਫਾਰ ਗਰਲਜ਼ ਦੇ ਆਡੀਟੋਰੀਅਮ ‘ਚ ਵੱਡੀ ਸਕਰੀਨ ‘ਤੇ ਲਾਈਵ ਪ੍ਰਸਾਰਿਤ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ‘ਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸਵੇਰ ਦੇ ਸਮੇਂ ਸਕੂਲ ‘ਚ ਮੌਜੂਦ ਹੋਣਾ ਲਾਜ਼ਮੀ ਨਹੀਂ ਹੈ। ਸਕੂਲ ਪ੍ਰਬੰਧਕਾਂ ਵਲੋਂ ਸਕੂਲ ਦੇ ਆਲੇ-ਦੁਆਲੇ ਰਹਿਣ ਵਾਲੇ ਬੱਚਿਆਂ ਨੂੰ ਹੀ ਪ੍ਰੋਗਰਾਮ ‘ਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ।